ਦਿੱਲੀ-ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਸਖ਼ਤ ਰੁਖ਼ ਅਪਣਾ ਰਹੀ ਹੈ। ਦੋ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਸਪੱਸ਼ਟ ਕਿਹਾ ਹੈ ਕਿ ਹਵਾ ਪ੍ਰਦੂਸ਼ਣ ਮਾਮਲੇ ਨੂੰ ਬੰਦ ਨਹੀਂ ਕੀਤਾ ਜਾਵੇਗਾ ਅਤੇ ਉਸ ਦੀ ਤਰਫ਼ੋਂ ਅੰਤਿਮ ਹੁਕਮ ਦਿੱਤੇ ਜਾਣਗੇ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮਾਮਲੇ ਦੀ ਸੁਣਵਾਈ ਜਾਰੀ ਰਹੇਗੀ। ਇਸ ਦੇ ਨਾਲ ਹੀ ਹਵਾ ਪ੍ਰਦੂਸ਼ਣ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਲਿਖਤੀ ਜਵਾਬ ਦਾਇਰ ਕੀਤਾ ਗਿਆ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਸਮੇਤ ਦਿੱਲੀ ਸਰਕਾਰ, ਹਰਿਆਣਾ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਵੀ ਪ੍ਰਦੂਸ਼ਣ ਘਟਾਉਣ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।