ਇਸ ਦੌਰਾਨ ਨੈਸ਼ਨਲ ਹਾਈਵੇਅ ਤਿੰਨ ਘੰਟੇ ਤੱਕ ਬੰਦ ਰਿਹਾ। ਸੂਬਾ ਸਰਕਾਰ ਵਿੱਚ ਸਿੱਖਿਆ ਮੰਤਰੀ ਅਤੇ ਸਥਾਨਕ ਵਿਧਾਇਕ ਗੋਵਿੰਦ ਸਿੰਘ ਠਾਕੁਰ ਵੀ ਮੌਕੇ ’ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ। ਮੰਤਰੀ ਨੇ ਲੋਕ ਨਿਰਮਾਣ ਵਿਭਾਗ ਨੂੰ ਸੜਕਾਂ ਨੂੰ ਜਲਦੀ ਠੀਕ ਕਰਨ ਦੇ ਨਿਰਦੇਸ਼ ਦਿੱਤੇ ਸਨ।