Home » photogallery » national » HIMACHAL PRADESH FIRE BREAKS OUT IN SLUM AREA NALAGARH

ਨਾਲਾਗੜ੍ਹ 'ਚ ਅੱਗ ਨਾਲ ਝੁੱਗੀਆਂ ਸੜ ਕੇ ਸੁਆਹ, ਮਜ਼ਦੂਰ ਝੁਲਸੇ ਤੇ 25 ਪਸ਼ੂਆਂ ਦੀ ਮੌਤ

ਨਾਲਾਗੜ੍ਹ- ਹਿਮਾਚਲ ਪ੍ਰਦੇਸ਼ ਦੇ ਸਭ ਤੋਂ ਵੱਡੇ ਉਦਯੋਗਿਕ ਖੇਤਰ ਨਾਲਾਗੜ੍ਹ ਦੇ ਅਧੀਨ ਪੈਂਦੇ ਸੁਰੇਂਦਰ ਪਬਲਿਕ ਸਕੂਲ ਦੇ ਨਾਲ-ਨਾਲ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਵਿੱਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਰਾਤ ਕਰੀਬ ਦੋ ਵਜੇ ਜਦੋਂ ਸਾਰੇ ਪ੍ਰਵਾਸੀ ਮਜ਼ਦੂਰ ਗੂੜ੍ਹੀ ਨੀਂਦ ਵਿੱਚ ਸੁੱਤੇ ਪਏ ਸਨ ਤਾਂ ਅਚਾਨਕ ਝੁੱਗੀਆਂ ਵਿੱਚ ਭਿਆਨਕ ਅੱਗ ਲੱਗ ਗਈ, ਦੇਖਦੇ ਹੀ ਦੇਖਦੇ ਅੱਗ ਨੇ ਦੋ ਦਰਜਨ ਤੋਂ ਵੱਧ ਝੁੱਗੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਪਰਵਾਸੀ ਮਜ਼ਦੂਰਾਂ ਨੇ ਕਿਸੇ ਤਰ੍ਹਾਂ ਆਪਣੀ ਜਾਨ ਬਚਾਈ ਅਤੇ ਝੁੱਗੀਆਂ ਵਿੱਚੋਂ ਬਾਹਰ ਆ ਗਏ।

  • |