ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੇ ਕਿਹਾ ਕਿ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਇਹ ਇਮਾਰਤ ਬਹੁਤ ਲਾਹੇਵੰਦ ਹੋਵੇਗੀ। ਆਉਣ ਵਾਲੇ ਦਿਨਾਂ ਵਿੱਚ ਸਹੂਲਤਾਂ ਵਿੱਚ ਹੋਰ ਵਾਧਾ ਹੋਵੇਗਾ। ਇਮਾਰਤ ਦੇ ਉਦਘਾਟਨ ਤੋਂ ਬਾਅਦ ਉਪ ਰਾਜਪਾਲ ਸੀਨੀਅਰ ਨਾਗਰਿਕਾਂ, ਪੁਲਿਸ ਅਤੇ ਸ਼੍ਰਾਈਨ ਬੋਰਡ ਦੇ ਅਧਿਕਾਰੀਆਂ ਨਾਲ 22 ਮਾਰਚ ਤੋਂ ਚੈਤਰ ਨਵਰਾਤਰਿਆਂ ਦੌਰਾਨ ਸ਼ਰਧਾਲੂਆਂ ਲਈ ਪ੍ਰਬੰਧਾਂ ਦੀ ਸਮੀਖਿਆ ਵੀ ਕਰਨਗੇ।