ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਅੱਜ ਆਪਣਾ ਜਨਮਦਿਨ ਮਨਾ ਰਹੇ ਹਨ। ਉਹ ਅੱਜ ਆਪਣੀ ਉਮਰ ਦੇ 100ਵੇਂ ਸਾਲ ਵਿੱਚ ਪ੍ਰਵੇਸ਼ ਕਰ ਚੁੱਕੇ ਹਨ। ਇਸ ਮੌਕੇ ਪ੍ਰਧਾਨ ਮੰਤਰੀ ਸ਼ਨੀਵਾਰ ਸਵੇਰੇ ਗਾਂਧੀਨਗਰ ਸਥਿਤ ਆਪਣੇ ਛੋਟੇ ਭਰਾ ਪੰਕਜ ਮੋਦੀ ਦੇ ਘਰ ਮਾਂ ਨੂੰ ਮਿਲਣ ਅਤੇ ਉਨ੍ਹਾਂ ਦਾ ਆਸ਼ੀਰਵਾਦ ਲੈਣ ਪਹੁੰਚੇ। ਉਨ੍ਹਾਂ ਨੇ ਮਾਤਾ ਜੀ ਦੇ ਪੈਰ ਧੋਤੇ, ਫਿਰ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਆਸ਼ੀਰਵਾਦ ਲਿਆ। ਇਸ ਤੋਂ ਬਾਅਦ ਕੁਝ ਦੇਰ ਬੈਠ ਕੇ ਗੱਲਾਂ ਕੀਤੀਆਂ। ਦੱਸ ਦਈਏ ਕਿ ਹੀਰਾ ਬਾ ਆਪਣੇ ਛੋਟੇ ਬੇਟੇ ਨਾਲ ਰਹਿੰਦੀ ਹੈ। ਹਰ ਵਾਰ 18 ਸਤੰਬਰ ਨੂੰ ਜਨਮ ਦਿਨ ਦੇ ਮੌਕੇ 'ਤੇ ਪੀਐਮ ਮੋਦੀ ਆਪਣੀ ਮਾਂ ਨੂੰ ਮਿਲਣ ਆਉਂਦੇ ਹਨ। ਪ੍ਰਧਾਨ ਮੰਤਰੀ ਦੇ ਛੋਟੇ ਭਰਾ ਪੰਕਜ ਮੋਦੀ ਨੇ ਦੱਸਿਆ ਕਿ ਹੀਰਾ ਬਾ ਦਾ ਜਨਮ 18 ਜੂਨ 1923 ਨੂੰ ਹੋਇਆ ਸੀ। ਉਹ 18 ਜੂਨ 2022 ਨੂੰ ਆਪਣੇ ਜੀਵਨ ਦੇ 100ਵੇਂ ਸਾਲ ਵਿੱਚ ਪ੍ਰਵੇਸ਼ ਕਰ ਚੁੱਕੀ ਹੈ। ਆਪਣੀ ਮਾਂ ਨੂੰ ਮਿਲਣ ਤੋਂ ਬਾਅਦ ਪੀਐਮ ਮੋਦੀ ਪਾਵਾਗੜ੍ਹ ਕਾਲਿਕਾ ਮੰਦਰ ਲਈ ਰਵਾਨਾ ਹੋਏ। ਇਸ ਤੋਂ ਬਾਅਦ ਉਹ ਵਡੋਦਰਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਹੀਰਾਬੇਨ ਦੇ 100ਵੇਂ ਜਨਮ ਦਿਨ ਨੂੰ ਖਾਸ ਬਣਾਉਣ ਲਈ ਗਾਂਧੀਨਗਰ ਨਗਰ ਨਿਗਮ ਨੇ ਉਨ੍ਹਾਂ ਦੇ ਨਾਂ 'ਤੇ ਇਕ ਸੜਕ ਦਾ ਨਾਂ ਰੱਖਣ ਦਾ ਫੈਸਲਾ ਕੀਤਾ ਹੈ। ਗਾਂਧੀਨਗਰ ਤੋਂ ਰਾਏਸਾਨ ਨੂੰ ਜੋੜਨ ਵਾਲੀ ਸੜਕ ਨੂੰ ਹੀਰਾ ਬਾ ਰੋਡ ਵਜੋਂ ਜਾਣਿਆ ਜਾਵੇਗਾ।