ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਇਟਲੀ ਦੇ ਰੋਮ 'ਚ ਜੀ-20 ਸੰਮੇਲਨ 'ਚ ਸ਼ਾਮਲ ਹੋਏ। ਜੀ-20 ਸੰਮੇਲਨ (G20 Summit) 'ਚ ਪ੍ਰਧਾਨ ਮੰਤਰੀ ਮੋਦੀ (PM Modi in G20 Summit) ਦੇ ਨਾਲ ਵਿਸ਼ਵ ਦੀਆਂ ਆਰਥਿਕ ਮਹਾਸ਼ਕਤੀਆਂ ਦੇ ਨੇਤਾਵਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਪੀਐਮ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋ ਨਾਲ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਨਾਲ ਉਨ੍ਹਾਂ ਦੀ ਮੁਲਾਕਾਤ ਦੀ ਤਸਵੀਰ ਸਾਹਮਣੇ ਆਈ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਉਹ ਕਿੰਨੀ ਗਰਮਜੋਸ਼ੀ ਨਾਲ ਮੁਲਾਕਾਤ ਕਰਦਾ ਹੈ।