Home » photogallery » national » POLICE REMOVED BARRICADING FROM TIKRI AND DELHI UP GHAZIPUR BORDER KISAN ANDOLAN

ਦਿੱਲੀ ਪੁਲਿਸ ਨੇ ਟਿੱਕਰੀ ਅਤੇ ਗਾਜ਼ੀਪੁਰ ਬਾਰਡਰ ਤੋਂ ਹਟਾਏ ਬੈਰੀਕੇਡ, ਅਸੀਂ ਆਪਣੀ ਫਸਲ ਵੇਚਣ ਲਈ ਸੰਸਦ ਵੀ ਜਾਵਾਂਗੇ : ਰਾਕੇਸ਼ ਟਿਕੈਤ

Tikri and Delhi-UP Ghazipur Border: ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੇ ਟਿੱਕਰੀ ਬਾਰਡਰ (ਦਿੱਲੀ-ਹਰਿਆਣਾ) ਅਤੇ ਗਾਜ਼ੀਪੁਰ ਬਾਰਡਰ (ਦਿੱਲੀ-ਯੂਪੀ) 'ਤੇ ਕਿਸਾਨ ਲਗਭਗ ਇੱਕ ਸਾਲ ਤੋਂ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਦਿੱਲੀ ਪੁਲਿਸ ਨੇ ਵੀਰਵਾਰ ਨੂੰ ਟਿੱਕਰੀ ਸਰਹੱਦ ਤੋਂ ਬੈਰੀਕੇਡ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ, ਜਦਕਿ ਸ਼ੁੱਕਰਵਾਰ ਸਵੇਰੇ ਦਿੱਲੀ-ਯੂਪੀ ਗਾਜ਼ੀਪੁਰ ਸਰਹੱਦ ਤੋਂ ਵੀ ਬੈਰੀਕੇਡ ਹਟਾ ਕੇ ਰਸਤਾ ਖੋਲ੍ਹਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਦਿੱਲੀ ਪੁਲਿਸ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਨਿਊਜ਼ 18 ਨੂੰ ਦੱਸਿਆ ਕਿ ਜਲਦੀ ਹੀ ਟਿੱਕਰੀ ਬਾਰਡਰ ਅਤੇ ਗਾਜ਼ੀਪੁਰ ਬਾਰਡਰ 'ਤੇ ਕਰਾਸਿੰਗ ਖੋਲ੍ਹ ਦਿੱਤੀ ਜਾਵੇਗੀ।