ਪੀਐਮ ਮੋਦੀ ਨੂੰ ਦੇਖ ਕੇ ਏਅਰਪੋਰਟ 'ਤੇ ਮੌਜੂਦ ਫੌਜੀ ਜਵਾਨਾਂ ਦੇ ਪਰਿਵਾਰਕ ਮੈਂਬਰ ਰੋ ਪਏ। ਜਵਾਨਾਂ ਨੂੰ ਰੋਂਦੇ ਦੇਖ ਕੇ ਪੀਐਮ ਮੋਦੀ ਨੇ ਉਨ੍ਹਾਂ ਨੂੰ ਦਿਲਾਸਾ ਦਿੱਤਾ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਾਲਮ ਹਵਾਈ ਅੱਡੇ 'ਤੇ ਸੀਡੀਐਸ ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਅਤੇ ਹੋਰ 11 ਹਥਿਆਰਬੰਦ ਬਲਾਂ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਪਹਿਲਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੀਡੀਐਸ ਜਨਰਲ ਬਿਪਿਨ ਰਾਵਤ ਅਤੇ ਹੋਰ ਹਥਿਆਰਬੰਦ ਬਲਾਂ ਦੇ ਜਵਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਸੀ। ਹਵਾਈ ਅੱਡੇ 'ਤੇ ਰਾਜਨਾਥ ਸਿੰਘ ਨੇ ਬਿਪਿਨ ਰਾਵਤ ਦੀਆਂ ਦੋਵੇਂ ਬੇਟੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ। ਐਨਐਸਏ ਅਜੀਤ ਡੋਵਾਲ ਨੇ ਸੀਡੀਐਸ ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਅਤੇ 11 ਹੋਰ ਹਥਿਆਰਬੰਦ ਬਲਾਂ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਨੇ ਬੀਤੇ ਦਿਨੀਂ ਆਈਏਐਫ ਹੈਲੀਕਾਪਟਰ ਹਾਦਸੇ ਵਿੱਚ ਆਪਣੀ ਜਾਨ ਗੁਆ ਦਿੱਤੀ ਸੀ। ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਵੀਆਰ ਚੌਧਰੀ ਸਾਰੇ ਸੈਨਿਕਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ। ਜਲ ਸੈਨਾ ਦੇ ਮੁਖੀ ਐਡਮਿਰਲ ਆਰ ਹਰੀ ਕੁਮਾਰ ਨੇ ਪਾਲਮ ਹਵਾਈ ਅੱਡੇ 'ਤੇ ਸੀਡੀਐਸ ਜਨਰਲ ਬਿਪਿਨ ਰਾਵਤ ਅਤੇ ਫੌਜ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਥਲ ਸੈਨਾ ਮੁਖੀ ਜਨਰਲ ਐੱਮਐੱਮ ਨਰਵਾਣੇ ਵੀ ਪਾਲਮ ਹਵਾਈ ਅੱਡੇ 'ਤੇ ਪੁੱਜੇ ਅਤੇ ਫੌਜ ਦੇ ਸਾਰੇ ਜਵਾਨਾਂ ਨੂੰ ਅੰਤਿਮ ਵਿਦਾਈ ਦਿੱਤੀ।