ਬਰਨਾਲਾ 'ਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੋਟ ਪਾਈ। ਉਨ੍ਹਾਂ ਨੇੋ ਕਿਹਾ, ਪੰਜਾਬ 'ਚ ਸੰਗਰੂਰ 'ਆਪ' ਦੀ ਸਿਆਸੀ ਰਾਜਧਾਨੀ ਹੈ। ਵਿਰੋਧੀਆਂ ਦੀ ਜ਼ਮਾਨਤ ਜ਼ਬਤ ਹੋਣ ਦਾ ਦਾਅਵਾ ਕੀਤਾ। ਸੰਗਰੂਰ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੇ ਪਰਿਵਾਰ ਸਮੇਤ ਘਰਾਚੋਂ ਵਿੱਚ ਵੋਟ ਪਾਈ ।ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਤੇ ਲੋਕ ਮੁਹਰ ਲਗਾਉਣਗੇ। ਲੋਕਸਭਾ ਸੀਟ ਤੇ ਇਸ ਵਾਰ ਵੀ AAP ਹੀ ਬਾਜ਼ੀ ਮਾਰੇਗੀ। ਦਿੜ੍ਹਬਾ 'ਚ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਵੀ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਗੁਰਮੇਲ ਦੀ ਜਿੱਤ ਦਾ ਦਾਅਵਾ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਨਾਲ ਕੀਤੇ ਹਰ ਵਾਅਦੇ ਸਰਕਾਰ ਪੂਰੇ ਕਰੇਗੀ। ਹਲਕਾ ਸੰਗਰੂਰ ਦੇ MLA ਨਰਿੰਦਰ ਕੌਰ ਭਰਾਜ ਨੇ ਵੋਟ ਪਾਈ। ਆਪਣੇ ਪਰਿਵਾਰ ਨਾਲ ਆਪਣੇ ਪਿੰਡ ਭਰਾਜ ਪਹੁੰਚ ਕੇ ਵੋਟ ਪਾਈ। ਬੀਜੇਪੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਵਿੱਚ ਵੋਟ ਭੁਗਤਾਈ। ਉਨ੍ਹਾ ਨੇ ਕਿਹਾ ਕਿ ਤਿੰਨ ਮਹੀਨੇ ਵਿੱਚ ਆਮ ਆਦਮੀ ਪਾਰਟੀ ਤੋਂ ਲੋਕ ਨਿਰਾਸ਼ ਹੋਏ। ਇਸ ਵਾਰ ਮੂੰਹ ਨਹੀਂ ਲਗਾਉਣਗੇ। ਧੂਰੀ 'ਚ ਕਾਂਗਰਸ ਉਮੀਦਵਾਰ ਦਲਵੀਰ ਗੋਲਡੀ ਨੇ ਵੀ ਵੋਟ ਭੁਗਤਾਈ। ਕਾਂਗਰਸ ਦੀ ਜਿੱਤ ਦਾ ਦਾਅਵਾ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ। ਸਾਬਕਾ ਵਿਧਾਇਕ ਵਿਜੈ ਇੰਦਰ ਸਿੰਗਲਾ ਨੇ ਵੋਟ ਪਾਈ। ਸੁਨਾਮ ਤੋਂ ਆਪ ਵਿਧਾਇਕ ਅਮਨ ਅਰੋੜ ਨੇ ਆਪਣੇ ਪਰਿਵਾਰ ਸਮੇਤ ਵੋਟ ਪਾਈ। ਭਦੌੜ ਵਿੱਚ ਆਪ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਆਪਣੇ ਪਿੰਡ ਚ ਵੋਟ ਪਾਈ। ਆਮ ਆਦਮੀ ਪਾਰਟੀ ਦੀ ਜਿੱਤ ਦਾ ਦਾਅਵਾ ਕੀਤਾ। ਆਪਣੇ ਜੱਦੀ ਪਿੰਡ ਉਭਾਵਾਲ ਵਿਖੇ ਵੋਟਾਂ ਪਾਉਣ ਉਪਰੰਤ ਨਿਸ਼ਾਨ ਦਿਖਾਉਦੇ ਹੋਏ ਸ:ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਸਿੰਘ ਢੀਂਡਸਾ ਆਪਣੇ ਪਰਿਵਾਰ ਨਾਲ। ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਵੀ ਵੋਟ ਪਾਈ।