Home » photogallery » punjab » AAP ANNOUNCES 5 CANDIDATES FOR RAJYA SABHA CRICKETER HARBHAJAN SINGH AND LPU CHANCELLOR ASHOK MITTAL RUP AS

ਰਾਜ ਸਭਾ ਲਈ 'ਆਪ' ਨੇ ਐਲਾਨੇ 5 ਉਮੀਦਵਾਰ: ਕ੍ਰਿਕਟਰ ਹਰਭਜਨ ਸਿੰਘ ਤੇ LPU ਦੇ ਚਾਂਸਲਰ ਅਸ਼ੋਕ ਮਿਤਲ ਸਮੇਤ ਇਹ ਨਾਮ ਸ਼ਾਮਲ

AAP announces 5 candidates for Rajya Sabha: ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ ਲਈ ਹੋਣ ਵਾਲੀਆਂ ਚੋਣਾ ਲਈ ਆਮ ਆਦਮੀ ਪਾਰਟੀ (ਆਪ) ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜਰੀ ਵਿੱਚ ਐਲਾਨੇ ਗਏ ਉਮੀਦਵਾਰਾਂ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਭੱਜੀ, 'ਆਪ' ਪੰਜਾਬ ਦੇ ਸਹਿ ਪ੍ਰਭਾਰੀ ਰਾਘਵ ਚੱਢਾ, ਚੋਣ ਰਣਨੀਤੀਕਾਰ ਸੰਦੀਪ ਪਾਠਕ, ਦੇਸ਼ ਦੀ ਪ੍ਰਸਿੱਧ ਯੂਨੀਵਰਸਿਟੀ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ) ਦੇ ਚਾਂਸਲਰ ਅਸ਼ੋਕ ਮਿਤਲ ਅਤੇ ਲੁਧਿਆਣਾ ਦੇ ਉਦਯੋਗਪਤੀ ਸੰਜੀਵ ਅਰੋੜਾ ਨੇ ਪੰਜਾਬ ਵਿਧਾਨ ਸਭਾ ਵਿੱਚ ਰਾਜ ਸਭਾ ਚੋਣ ਲਈ ਨਾਮਜ਼ਦਗੀ ਪੱਤਰ ਭਰੇ। 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾ 'ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਈ ਅਤੇ ਪਾਰਟੀ ਦੇ 92 ਉਮੀਦਵਾਰ ਜਿੱਤ ਕੇ ਵਿਧਾਨ ਸਭਾ ਪਹੁੰਚੇ ਹਨ। ਵਿਧਾਨ ਸਭਾ ਦੀਆਂ ਸੀਟਾਂ ਦੀ ਗਿਣਤੀ ਅਤੇ ਅੰਕੜਿਆਂ ਅਨੁਸਾਰ 'ਆਪ' ਦੇ ਸਾਰੇ ਪੰਜੇ ਉਮੀਦਵਾਰਾਂ ਦਾ ਨਿਰਵਿਰੋਧ ਚੁਣਿਆ ਜਾਣਾ ਨਿਸ਼ਚਿਤ ਹੈ।

  • |