ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਮੁੱਖ ਮੰਤਰੀ ਦੀ ਰਿਹਾਇਸ ਅੱਗੇ ਵੱਡੀ ਗਿਣਤੀ ਵਿੱਚ ਪਹੁੰਚੇ ਵਰਕਰਾਂ ਦੇ ਨਾਲ ਨਾਲ ਵਿਰੋਧੀ ਧਿਰ ਦੀ ਉਪ ਆਗੂ ਬੀਬਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕਾਂ ਮਾਸਟਰ ਬਲਦੇਵ ਸਿੰਘ ਜੈਤੋਂ, ਪ੍ਰਿੰਸੀਪਲ ਬੁੱਧ ਰਾਮ, ਜਗਤਾਰ ਸਿੰਘ ਜੱਗਾ ਹਿੱਸੋਵਾਲ, ਮਨਜੀਤ ਸਿੰਘ ਬਲਾਸਪੁਰ, ਕੁਲਵੰਤ ਸਿੰਘ ਪੰਡੋਰੀ ਅਤੇ ਹਲਕਾ ਪਾਇਲ ਦੇ ਇੰਚਾਰਜ ਮਨਵਿੰਦਰ ਸਿੰਘ ਗਿਆਸਪੁਰਾ ਨੇ ਰੋਸ ਪ੍ਰਦਰਸਨ ਕੀਤਾ।
ਉਨ੍ਹਾਂ ਕਿਹਾ ਕਿ ਸਰਕਾਰ ਦੀ ਸਹਿ 'ਤੇ ਪੁਲੀਸ ਪ੍ਰਸਾਸਨ ਨੇ ਸਾਡਾ ਰੋਸ ਪ੍ਰਦਰਸਨ ਕਰਨ ਦਾ ਸੰਵਿਧਾਨ ਹੱਕ ਮਾਰਿਆ ਹੈ, ਪਰ ਆਮ ਆਦਮੀ ਪਾਰਟੀ ਆਪਣਾ ਸੰਘਰਸ ਜਾਰੀ ਰੱਖੇਗੀ ਅਤੇ ਆਪ ਵਰਕਰਾਂ ਵਲੋਂ 15 ਜੂਨ ਨੂੰ ਪੰਜਾਬ ਦੇ ਸਾਰੇ ਜਿਿਲ੍ਹਆਂ ਵਿੱਚ ਡਿਪਟੀ ਕਮਿਸਨਰਾਂ ਦੇ ਦਫਤਰਾਂ ਅੱਗੇ ਭੁੱਖ ਹੜਤਾਲ ਕੀਤੀ ਜਾਵੇਗੀ। ਚੀਮਾ ਨੇ ਕਿਹਾ ਕਿ ਜਦੋਂ ਤੱਕ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖਲਿਾਫ ਐਸ.ਸੀ ਐਸ.ਟੀ ਐਕਟ ਅਧੀਨ ਕੇਸ ਦਰਜ ਨਹੀਂ ਕੀਤਾ ਜਾਂਦਾ ਉਦੋਂ ਤੱਕ ਆਪ ਦਾ ਸੰਘਰਸ ਜਾਰੀ ਰਹੇਗਾ।
ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਸੀਨੀਅਰ ਆਈ.ਏ.ਐਸ ਅਧਿਕਾਰੀ ਕਿਰਪਾ ਸੰਕਰ ਸਿਰੋਜ ਵੱਲੋਂ ਪੋਸਟ ਮੈਟ੍ਰਿਕ ਸਕਾਲਰਸਪਿ ਘੁਟਾਲੇ ਦੀ ਦਿੱਤੀ ਜਾਂਚ ਰਿਪੋਰਟ ਵਿੱਚ ਖੁਲਾਸਾ ਕੀਤਾ ਗਿਆ ਹੈ ਕਿ ਸਮਾਜ ਭਲਾਈ ਮੰਤਰੀ ਵੱਲੋਂ ਵਜੀਫਾ ਰਾਸੀ ਆਪਣੇ ਨਜਦੀਕੀ ਨਕਲੀ ਕਾਲਜਾਂ ਦੇ ਪ੍ਰਬੰਧਕਾਂ ਨੂੰ ਦਿੱਤੀ ਗਈ ਹੈ। ਇਸ ਕਾਰਨ ਪ੍ਰਾਈਵੇਟ ਕਾਲਜਾਂ ਨੂੰ ਰਕਮ ਪ੍ਰਾਪਤ ਨਹੀਂ ਹੋਈ ਅਤੇ ਲੱਖਾਂ ਦਲਿਤ ਵਿਦਿਆਰਥੀਆਂ ਤੋਂ ਪੜ੍ਹਾਈ ਦਾ ਹੱਕ ਖੋਹ ਲਿਆ ਗਿਆ ਹੈ। ਗਿਆਸਪੁਰਾ ਨੇ ਐਲਾਨ ਕੀਤਾ ਕਿ ਪੁਲੀਸ ਹਿਰਾਸਤ ਦੌਰਾਨ ਵੀ ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਰਹੇਗੀ।
ਵਿਰੋਧੀ ਧਿਰ ਦੀ ਉਪ ਆਗੂ ਸਰਬਜੀਤ ਕੌਰ ਮਾਣੂੰਕੇ, ਪ੍ਰਿੰਸੀਪਲ ਬੁੱਧ ਰਾਮ ਅਤੇ ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦਲਿਤ ਵਿਦਿਆਰਥੀਆਂ ਦੀ ਵਜੀਫਾ ਰਾਸੀ ਦੇ ਘੁਟਾਲੇ ਖਲਿਾਫ ਆਵਾਜ ਬੁਲੰਦ ਕਰਨ 'ਤੇ ਭਾਵੇਂ ਕੈਪਟਨ ਸਰਕਾਰ ਨੇ ਕੁੱਝ ਰਕਮ ਪ੍ਰਾਈਵੇਟ ਕਾਲਜਾਂ ਨੂੰ ਜਾਰੀ ਕੀਤੀ ਹੈ, ਪਰ ਜਦੋਂ ਤੱਕ ਬਕਾਇਆ ਰਾਸੀ 1539 ਕਰੋੜ ਰੁਪਏ ਸਰਕਾਰ ਜਾਰੀ ਨਹੀਂ ਕਰਦੀ ਉਦੋਂ ਤੱਕ ਦਲਿਤ ਵਿਦਿਆਰਥੀ ਆਪਣੀਆਂ ਪ੍ਰੀਖਿਆਵਾਂ ਵਿੱਚ ਨਹੀਂ ਬੈਠ ਸਕਣਗੇ।