ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ(ਡਕੌਂਦਾ) ਦੇ ਸੂਬਾ ਜਨਰਲ ਸਕੱਤਰ ਜਗਮੋਹਣ ਸਿੰਘ ਪਟਿਆਲਾ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਹਰਜੀਤ ਸਿੰਘ ਰਵੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਵਿਚਲੀ ਕਾਂਗਰਸ ਦੀ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਨੂੰ ਕਿਸਾਨ ਵਿਰੋਧੀ ਫੈਸਲਿਆਂ ਦੀ ਘੁਲਾੜੀ ਵਿੱਚ ਪੀੜ ਕੇ ਖੂਨ ਨਿਚੋੜਨ ਦੇ ਹੱਲੇ ਬੋਲੇ ਜਾ ਰਹੇ ਹਨ । ਜਿਸ ਦਾ ਕਿਸਾਨ ਜਥੇਬੰਦੀਆਂ ਵੱਲੋਂ ਸਖ਼ਤ ਵਿਰੋਧ ਕਰਦਿਆਂ ਪਿੰਡਾਂ ਵਿੱਚ ਕਿਸਾਨਾਂ ਨੂੰ ਜਗਾਓ ਮੁੰਹਿਮ ਤਹਿਤ ਤਿਆਰੀਆਂ ਕਰਦੇ ਹੋਏ 15 ਸਤੰਬਰ ਨੂੰ ਸਰਕਾਰਾਂ ਨੂੰ ਵੰਗਾਰਨ ਲਈ ਕਿਸਾਨ ਰੈਲੀਆਂ ਕੀਤੀਆਂ ਜਾਣਗੀਆਂ ।
ਇਸ ਮੀਟਿੰਗ ਵਿੱਚ ਕਾ੍ਂਤੀਕਾਰੀ ਕਿਸਾਨ ਯੂਨੀਅਨ ਦੇ ਸੁਬਾਈ ਪ੍ਰਧਾਨ ਡਾਕਟਰ ਦਰਸ਼ਨਪਾਲ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ , ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ , ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ ਅਤੇ ਸੂਬਾ ਜਨਰਲ ਸਕੱਤਰ ਕੁੱਲਵੰਤ ਸਿੰਘ ਸੰਧੂ ,ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੁਬਾਈ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੁਬਾਈ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੁਬਾਈ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ
ਕਿਰਤੀ ਕਿਸਾਨ ਯੂਨੀਅਨ ਦੇ ਸੁਬਾਈ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਸੂਬਾ ਪ੍ਰੈੱਸ ਸਕੱਤਰ ਜਤਿੰਦਰ ਸਿੰਘ ਛੀਨਾ, ਪੰਜਾਬ ਕਿਸਾਨ ਯੂਨੀਅਨ ਦੇ ਸੁਬਾਈ ਜਨਰਲ ਸਕੱਤਰ ਗੁਰਨਾਮ ਸਿੰਘ ਭੀਖੀ ਅਤੇ ਸੂਬਾ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ , ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਨਿਰਵੈਲ ਸਿੰਘ ਡਾਲੇਕੇ, ਭਾਰਤੀ ਕਿਸਾਨ ਯੂਨੀਅਨ(ਸਿੱਧੂਪੁਰ) ਦੇ ਸੂਬਾਈ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਵੀ ਹਾਜ਼ਰ ਸਨ।