ਪੰਜਾਬ ਸਰਕਾਰ ਵਲੋਂ ਆਰੰਭੇ ਮਿਸ਼ਨ ਫਤਿਹ ਤਹਿਤ ਸੂਬੇ ਵਿੱਚ ਸਾਫ-ਸੁਥਰੇ ਵਾਤਾਵਰਣ ਨੂੰ ਯਕੀਨੀ ਬਣਾਉਣ ਅਤੇ ਪਰਾਲੀ ਨੂੰ ਸਾੜਨ ਕਾਰਨ ਪੈਦਾ ਹੋਣ ਵਾਲੇ ਪ੍ਰਦੂਸ਼ਣ (ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ) ਨੂੰ ਘਟਾਉਣ ਲਈ ਪੰਜਾਬ ਸਰਕਾਰ ਨੇ ਹਵਾ (ਪ੍ਰਦੂਸ਼ਣ ਰੋਕਥਾਮ ਅਤੇ ਨਿਯੰਤਰਣ) ਐਕਟ, 1981 ਤਹਿਤ ਕੰਬਾਈਨ ਹਾਰਵੈਸਟਰ ਉਤੇ ਸੁਪਰ ਸਟਰਾਅ ਮੈਨੇਜਮੈਂਟ (ਸੁਪਰ ਐਸ.ਐਮ.ਐਸ) ਲਗਾਉਣਾ ਲਾਜ਼ਮੀ ਕਰ ਦਿੱਤਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਵੱਲੋਂ ਚਾਰ ਸਤੰਬਰ ਨੂੰ ਸੂਬੇ ਦੇ ਪ੍ਰਮੁੱਖ ਅਖ਼ਬਾਰਾਂ ਵਿੱਚ ਇਹ ਨੋਟਿਸ ਜਾਰੀ ਕਰਕੇ ਕਿਸਾਨ ਭਰਾਵਾਂ ਨੂੰ ਇਹ ਅਪੀਲ ਕੀਤੀ ਗਈ ਹੈ ਕਿ ਉਹ ਝੋਨੇ ਦੀ ਕਟਾਈ ਕੰਬਾਈਨ ਹਾਰਵੈਸਟਰ ਉਤੇ ਸੁਪਰ ਸਟਰਾਅ ਮੈਨੇਜਮੈਂਟ ਲਗਾ ਕੇ ਕਰਨ ਤਾਂ ਜੋ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਾ ਕੇ ਸਾੜਨ ਤੋਂ ਬਚਿਆ ਜਾ ਸਕੇ ਅਤੇ ਵਾਤਾਵਰਨ ਨੂੰ ਬਚਾਇਆ ਜਾ ਸਕੇ।