ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈਕੇ ਟਿਕਰੀ ਬਾਰਡਰ ਉਤੇ ਅੰਦੋਲਨ ਜਾਰੀ ਹੈ। ਕੜਾਕੇ ਦੀ ਠੰਡ ਵਿਚ ਵੀ ਕਿਸਾਨ ਆਪਣੀਆਂ ਮੰਗਾਂ 'ਤੇ ਅੜੇ ਹੋਏ ਹਨ ਅਤੇ ਅੰਦੋਲਨ ਕਰ ਰਹੇ ਹਨ। ਬਹੁਤ ਸਾਰੀਆਂ ਸੰਸਥਾਵਾਂ ਅਤੇ ਨੌਜਵਾਨ ਕਿਸਾਨਾਂ ਦੀ ਸਹਾਇਤਾ ਲਈ ਅੱਗੇ ਆ ਰਹੇ ਹਨ। ਮੰਗਲਵਾਰ ਨੂੰ 6 ਦੋਸਤ 150 ਚਾਰਪਾਈਆਂ ਲੈ ਕੇ ਟਿਕਰੀ ਬਾਰਡਰ 'ਤੇ ਪਹੁੰਚੇ।
ਮਨਤੇਜ ਸਿੰਘ ਨੇ ਦੱਸਿਆ ਕਿ 150 ਚਾਰਪਾਈਆਂ ਬਣਾਉਣ 'ਤੇ ਇਕ ਲੱਖ ਰੁਪਏ ਦੀ ਲਾਗਤ ਆਈ ਹੈ। ਬਜ਼ੁਰਗ ਕਿਸਾਨਾਂ ਨੂੰ ਟਰਾਲੀ ਵਿਚ ਬੈਠਣ ਲਈ ਉਠਣ ਵਿਚ ਮੁਸ਼ਕਲਾਂ ਆਈਆਂ ਸਨ। ਹੁਣ ਉਹਨਾਂ ਨੂੰ ਇਸ ਸਮੱਸਿਆ ਤੋਂ ਛੁਟਕਾਰਾ ਮਿਲੇਗਾ। ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਜਲਦੀ ਹੀ ਕਾਨੂੰਨ ਵਾਪਸ ਕਰਨਾ ਚਾਹੀਦਾ ਹੈ, ਨਹੀਂ ਤਾਂ ਲੰਬੇ ਸਮੇਂ ਤੋਂ ਅੰਦੋਲਨ ਜਾਰੀ ਰਹੇਗਾ।