ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ (New Agriculture Laws 2020) ਦੇ ਵਿਰੋਧ ਵਿੱਚ ਕਈ ਦਿਨਾਂ ਤੋਂ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ, ਦਿੱਲੀ ਦੇ ਚਿੱਲਾ ਬਾਰਡਰ ਉਤੇ ਕਿਸਾਨਾਂ ਨੇ ਦਿੱਲੀ ਤੋਂ ਨੋਇਡਾ ਆ ਰਹੀ ਸੜਕ ਨੂੰ ਵੀ ਰੋਕ ਦਿੱਤਾ। ਹਾਲਾਂਕਿ, ਕਾਫੀ ਕੋਸ਼ਿਸ਼ਾਂ ਤੋਂ ਬਾਅਦ ਪੁਲਿਸ ਨੇ ਨਾ ਸਿਰਫ ਕਿਸਾਨਾਂ ਨੂੰ ਉਥੋਂ ਹਟਾ ਦਿੱਤਾ, ਬਲਕਿ ਦਿੱਲੀ ਤੋਂ ਨੋਇਡਾ ਆਉਣ ਵਾਲੀ ਸੜਕ 'ਤੇ ਬੈਠੇ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ।