ਬਸਪਾ ਸੁਪਰੀਮੋ ਮਾਇਆਵਤੀ ਦੇ ਭਤੀਜੇ ਦੇ ਵਿਆਹ ਉਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਸਮੇਤ ਪੰਜਾਬ ਤੋਂ ਵੱਡੀ ਗਿਣਤੀ ਆਗੂ ਪੁੱਜੇ। ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਦੀਆਂ ਤਸਵੀਰਾਂ ਆਪਣੇ ਟਵਿੱਟਰ ਅਕਾਉਂਟ ਤੋਂ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਨੇ ਲਿਖਿਆ ਹੈ- ਬਸਪਾ ਸੁਪਰੀਮੋ ਮਾਇਆਵਤੀ ਜੀ ਦੇ ਭਤੀਜੇ ਆਕਾਸ਼ ਆਨੰਦ ਦੇ ਵਿਆਹ ਸਮਾਗਮ ਵਿਚ ਹਾਜ਼ਰੀ ਭਰੀ। ਹਰਸਿਮਰਤ ਅਤੇ ਮੇਰੇ ਵੱਲੋਂ ਸਾਰੇ ਪਰਿਵਾਰ ਨੂੰ ਵਧਾਈ। ਨਵ-ਵਿਆਹੇ ਜੋੜੇ ਨੂੰ ਬਹੁਤ ਸਾਰੀਆਂ ਖੁਸ਼ੀਆਂ ਲਈ ਅਰਦਾਸ ਕਰਦੇ ਹਾਂ। ਉਨ੍ਹਾਂ ਨੇ ਲਿਖਿਆ ਹੈ- ਬਸਪਾ ਸੁਪਰੀਮੋ ਮਾਇਆਵਤੀ ਜੀ ਦੇ ਭਤੀਜੇ ਆਕਾਸ਼ ਆਨੰਦ ਦੇ ਵਿਆਹ ਸਮਾਗਮ ਵਿਚ ਹਾਜ਼ਰੀ ਭਰੀ। ਹਰਸਿਮਰਤ ਅਤੇ ਮੇਰੇ ਵੱਲੋਂ ਸਾਰੇ ਪਰਿਵਾਰ ਨੂੰ ਵਧਾਈ। ਨਵ-ਵਿਆਹੇ ਜੋੜੇ ਨੂੰ ਬਹੁਤ ਸਾਰੀਆਂ ਖੁਸ਼ੀਆਂ ਲਈ ਅਰਦਾਸ ਕਰਦੇ ਹਾਂ।