ਉਹਨਾਂ ਦੱਸਿਆ ਕਿ ਅੱਜ 13 ਅਪ੍ਰੈਲ ਨੂੰ ਜਲਿਆਂਵਾਲਾ ਬਾਗ਼ ਵਿਖੇ ਅਗਰੇਜ਼ਾਂ ਵੱਲੋਂ ਸ਼ਹੀਦ ਕੀਤੇ ਲੋਕਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਜਾ ਰਹੀਆਂ ਹਨ ਅਤੇ ਗੁਰੂ ਸਾਹਿਬ ਵੱਲੋਂ ਖਾਲਸਾ ਪੰਥ ਦੀ ਕੀਤੀ ਗਈ ਸਾਜਨਾ ਅਤੇ ਕੁਰਬਾਨੀਆਂ ਨੂੰ ਯਾਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਦਰਸਾਏ ਮਾਰਗ ਉਤੇ ਚੱਲਦਿਆਂ ਉਹ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੋਈ ਵੀ ਕੁਰਬਾਨੀ ਦੇਣ ਨੂੰ ਤਿਆਰ ਹਨ।