Home » photogallery » punjab » BHARAT BAND PHOTO GALLERY

ਸੜਕਾਂ ਕੀਤੀਆਂ ਜਾਮ, ਰੋਕਿਆਂ ਟ੍ਰੇਨਾਂ, ਪਿੰਡ ਤੋਂ ਸ਼ਹਿਰ ਨਹੀਂ ਪਹੁੰਚਿਆ ਦੁੱਧ ਤੇ ਸਬਜ਼ੀਆਂ, ਵੇਖੋਂ ਭਾਰਤ ਬੰਦ ਤਸਵੀਰਾਂ ਰਾਹੀਂ

ਭਾਰਤ ਬੰਦ ਦਾ ਅਸਰ ਪੰਜਾਬ ਭਰ ਵਿਚ ਦੇਖਣ ਨੂੰ ਮਿਲ ਰਿਹਾ ਹੈ। ਇਸ ਬੰਦ ਦੇ ਚੱਲਦੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੰਮ੍ਰਿਤਸਰ ਵਿਖੇ ਬੰਦ ਦੇ ਚੱਲਦੇ ਰੇਲ ਸੇਵਾ ਕਾਫੀ ਪ੍ਰਭਾਵਿਤ ਹੋਈ ਹੈ। ਗੁਰਦਾਸਪੁਰ, ਮਾਨਸਾ ਤੇ ਨਵਾਂ ਸ਼ਹਿਰ ’ਚ ਬੱਸਾਂ ਦਾ ਚੱਕਾ ਜਾਮ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਲੋਕਾਂ ਨੂੰ ਇਸ ਦਾ ਖਾਮੀਆਜਾ ਭੁਗਤਣਾ ਪੈ ਰਿਹਾ ਹੈ। ਭਾਰਤ ਬੰਦ ਦੇ ਚੱਲਦੇ ਦੁੱਧ ਤੇ ਸਬਜ਼ੀਆਂ ’ਤੇ ਵੀ ਅਸਰ ਦੇਖਣ ਨੂੰ ਮਿਲ ਰਿਹਾ ਹੈ। ਸਥਿਤੀ ਨੂੰ ਦੇਖਦੇ ਹੋਏ ਵੱਡੀ ਗਿਣਤੀ ’ਚ ਪੁਲਿਸ ਬਲ ਤਾਇਨਾਤ ਹੈ। ਲੁਧਿਆਣਾ ਦੇ ਢੰਡਾਰੀ ਕਲਾਂ ਵਿਖੇ ਲੋਕ ਰੇਲਵੇ ਟ੍ਰੈਕ ਉਤੇ ਬੈਠੇ ਹੋਏ ਹਨ। ਪੰਜਾਬ ਦੇ ਸ਼ਹਿਰ-ਸ਼ਹਿਰ ’ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਾਬਿਲੇਗੌਰ ਹੈ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਟ੍ਰੇਡ ਯੂਨੀਅਨ, ਕਿਸਾਨ ਜੱਥੇਬੰਦੀਆਂ ਅਤੇ ਬੈਂਕ ਮੁਲਾਜ਼ਮਾਂ ਵੱਲੋਂ ਭਾਰਤ ਬੰਦ ਦਾ ਕੀਤਾ ਗਿਆ ਹੈ। ਜਿਸ ਕਾਰਨ ਪੂਰੇ ਭਾਰਤ ’ਚ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਸਰਕਾਰ ਦੀਆਂ ਵਿਰੋਧੀਆਂ ਨੀਤੀਆਂ ਦੇ ਖਿਲਾਫ ਨਾਅਰੇਬਾਜੀ ਕੀਤੀ ਜਾ ਰਹੀ ਹੈ।

  • |
Advertisement
Advertisement
Advertisement