Harjot Singh Bains Wedding: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਪਿਛਲੇ ਹਫਤੇ ਵਿਆਹ ਦੇ ਬੰਧਨ ਵਿੱਚ ਬੱਝ ਗਏ। ਉਨ੍ਹਾਂ ਦਾ ਵਿਆਹ ਆਈਪੀਐਸ ਅਧਿਕਾਰੀ ਜੋਤੀ ਯਾਦਵ ਨਾਲ ਹੋਇਆ ਹੈ। ਜੋਤੀ ਯਾਦਵ ਪੰਜਾਬ ਪੁਲਿਸ ਵਿਚ ਐਸਪੀ ਹਨ। ਹੁਣ ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਪਤਨੀ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ।