ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸਿਪਾਹੀ ਗੱਜਣ ਸਿੰਘ ਦੀ ਮ੍ਰਿਤਕ ਦੇਹ ਨੂੰ ਮੋਢਾ ਦਿੱਤਾ। ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸੂਰਨਕੋਟ ਇਲਾਕੇ ਵਿਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ ਇਕ ਨਾਇਬ ਸੂਬੇਦਾਰ (ਜੇ.ਸੀ.ਓ.) ਸਮੇਤ ਸ਼ਹੀਦ ਹੋਏ 5 ਫ਼ੌਜੀਆਂ 'ਚੋਂ 3 ਪੰਜਾਬ ਨਾਲ ਸਬੰਧਤ ਹਨ ਅਤੇ ਇਨ੍ਹਾਂ 'ਚ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਬਲਾਕ ਦੇ ਪਿੰਡ ਪਚਰੰਡਾ ਦਾ ਫ਼ੌਜੀ ਗੱਜਣ ਸਿੰਘ ਵੀ ਸ਼ਾਮਲ ਸੀ। ਗੱਜਣ ਸਿੰਘ (27) ਪੁੱਤਰ ਚਰਨ ਸਿੰਘ 8 ਸਾਲ ਪਹਿਲਾਂ ਭਾਰਤੀ ਫ਼ੌਜ ਦੀ 23 ਸਿੱਖ ਰੈਜੀਮੈਂਟ 'ਚ ਭਰਤੀ ਹੋਇਆ ਸੀ ਅਤੇ ਇਸ ਸਮੇਂ ਫ਼ੌਜ ਦੀ 16 ਆਰ.ਆਰ. ਰੈਜੀਮੈਂਟ ਵਿਚ ਪੁਣਛ ਵਿਖੇ ਤਾਇਨਾਤ ਸੀ। ਸ਼ਹੀਦ ਗੱਜਣ ਸਿੰਘ ਕਿਸਾਨੀ ਨੂੰ ਪੂਰੀ ਤਰ੍ਹਾਂ ਸਮਰਪਿਤ ਸੀ, ਉਹ 8 ਫ਼ਰਵਰੀ, 2021 ਨੂੰ ਰੂਪਨਗਰ ਜ਼ਿਲ੍ਹੇ ਦੇ ਪਿੰਡ ਪਲਾਸੀ ਵਿਖੇ ਹਰਪ੍ਰੀਤ ਕੌਰ ਨਾਲ ਆਪਣੇ ਵਿਆਹ ਸਮੇਂ ਆਪਣੀ ਬਰਾਤ ਵੀ ਟਰੈਕਟਰ 'ਤੇ ਲੈ ਕੇ ਗਿਆ ਸੀ ਅਤੇ ਆਪਣੀ ਲਾੜੀ ਹਰਪ੍ਰੀਤ ਕੌਰ ਨੂੰ ਟਰੈਕਟਰ 'ਤੇ ਹੀ ਵਿਆਹ ਕੇ ਲਿਆਇਆ ਸੀ। ਸਾਦੇ ਢੰਗ ਅਤੇ ਬਿਨਾਂ ਦਾਜ ਦਹੇਜ ਤੋਂ ਹੋਏ ਇਸ ਵਿਆਹ ਦੀ ਚਰਚਾ ਪੂਰੇ ਇਲਾਕੇ ਵਿਚ ਹੋਈ ਸੀ। ਸ਼ਹੀਦ ਗੱਜਣ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਸ਼ਹੀਦ ਗੱਜਣ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਸ਼ਹੀਦ ਗੱਜਣ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਸ਼ਹੀਦ ਗੱਜਣ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ