ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੀ ਅਕਾਲੀ ਆਗੂਆਂ ਸਮੇਤ ਵਾਰਾਣਸੀ ਪੁੱਜੇ ਹਨ, ਜਿਥੇ ਕਾਸ਼ੀ ਵਿੱਚ ਗੁਰੂ ਜੀ ਦੇ ਜਨਮ ਅਸਥਾਨ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸੁਖਬੀਰ ਬਾਦਲ ਨੇ ਟਵਿੱਟਰ ਪੋਸਟ ਰਾਹੀਂ ਦੱਸਿਆ ਕਿ ਉਨ੍ਹਾਂ ਦਾ ਵਾਰਾਣਸੀ ਵਿਖੇ ਮੰਦਰ ਪੁੱਜਣ *ਤੇ ਟਰੱਸਟੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਅਕਾਲੀ ਪ੍ਰਧਾਨ ਨੇ ਕਿਹਾ ਕਿ ਗੁਰੂ ਜੀ ਦੇ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ 'ਤੇ ਵਾਰਾਣਸੀ ਵਿੱਚ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਵਿੱਚ ਮੱਥਾ ਟੇਕਣ ਦਾ ਮੌਕਾ ਪ੍ਰਾਪਤ ਕਰਨ ਦਾ ਸੁਭਾਗ ਹੈ। ਇਸ ਮੌਕੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨਾ ਵੀ ਪ੍ਰਮਾਤਮਾ ਦਾ ਵਰਦਾਨ ਸੀ। ਦੱਸ ਦੇਈਏ ਕਿ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ 12 ਮੈਂਬਰ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਾਰਾਣਸੀ ਪੁੱਜੇ ਹਨ।