ਸੁਜਾਤਾ ਅਤੇ ਉਸ ਦੇ ਪਰਿਵਾਰ ਵਾਲਿਆਂ ਨੇ ਸਹੁਰਿਆਂ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸੁਜਾਤਾ ਨੇ ਦੱਸਿਆ ਕਿ 8 ਜਨਵਰੀ 2022 ਨੂੰ ਲਾਲੜੂ 'ਚ ਮਰਚੈਂਟ ਨੇਵੀ 'ਚ ਚੀਫ ਇੰਜੀਨੀਅਰ ਦੇ ਅਹੁਦੇ 'ਤੇ ਤਾਇਨਾਤ ਪਤੀ ਨੇ ਉਸ ਨੂੰ ਸਾੜ ਕੇ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਪੁਲੀਸ ਨੇ ਇਸ ਮਾਮਲੇ ਵਿੱਚ ਕੇਸ ਵੀ ਦਰਜ ਕਰ ਲਿਆ ਸੀ ਪਰ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ।