ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਰਮਿਆਨ "ਲੌਲੀਪੌਪ" ਦੀ ਪੇਸ਼ਕਸ਼ ਵਾਲੇ ਬਿਆਨ ਤੋਂ ਬਾਅਦ ਬੇਚੈਨੀ ਦੀਆਂ ਖਬਰਾਂ ਤੋਂ ਬਾਅਦ ਦੋਹੇ ਆਗੂ ਮੰਗਲਵਾਰ ਨੂੰ ਕੇਦਾਰਨਾਥ ਦੇ ਹਿਮਾਲਿਆ ਤੀਰਥ ਸਥਾਨ ਦੇ ਇਕੱਠੇ ਦਰਸ਼ਨ ਕਰਦੇ ਦਿਸੇ। ਇਸ ਸਮੇਂ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੀਨੀਅਰ ਨੇਤਾ ਹਰੀਸ਼ ਚੌਧਰੀ ਵੀ ਉਨ੍ਹਾਂ ਦੇ ਨਾਲ ਨਜ਼ਰ ਆਏ। ਚੰਨੀ, ਸਿੱਧੂ ਅਤੇ ਚੌਧਰੀ ਮੰਗਲਵਾਰ ਸਵੇਰੇ ਪੂਜਾ ਕਰਨ ਲਈ ਮੰਦਰ ਲਈ ਰਵਾਨਾ ਹੋਏ। ਦੇਹਰਾਦੂਨ ਪਹੁੰਚਣ ਤੋਂ ਬਾਅਦ ਪੰਜਾਬ ਦੇ ਆਗੂਆਂ ਨੇ ਪਾਰਟੀ ਆਗੂ ਹਰੀਸ਼ ਰਾਵਤ ਨਾਲ ਵੀ ਮੁਲਾਕਾਤ ਕੀਤੀ। ਹਰੀਸ਼ ਰਾਵਤ ਇਸ ਤੋਂ ਪਹਿਲਾਂ ਪੰਜਾਬ ਮਾਮਲਿਆਂ ਦੇ ਇੰਚਾਰਜ ਸਨ। ਚੰਨੀ ਅਤੇ ਸਿੱਧੂ ਦੀ ਫੇਰੀ ਇੱਕ ਦਿਨ ਬਾਅਦ ਆਈ ਹੈ ਜਦੋਂ ਸਾਬਕਾ ਕ੍ਰਿਕਟਰ ਨੇ ਚੋਣਾਂ ਤੋਂ ਠੀਕ ਪਹਿਲਾਂ "ਲੌਲੀਪੌਪ" ਦੀ ਪੇਸ਼ਕਸ਼ ਕਰਨ ਵਾਲੇ ਸਿਆਸਤਦਾਨਾਂ 'ਤੇ ਹਮਲਾ ਕੀਤਾ ਸੀ ਅਤੇ ਲੋਕਾਂ ਨੂੰ ਪੰਜਾਬ ਦੀ ਭਲਾਈ ਦੇ ਏਜੰਡੇ 'ਤੇ ਆਪਣੀ ਵੋਟ ਦੇਣ ਦੀ ਅਪੀਲ ਕੀਤੀ ਸੀ। ਸਿੱਧੂ ਦੀ ਇਹ ਟਿੱਪਣੀ ਉਸ ਦਿਨ ਆਈ ਹੈ ਜਦੋਂ ਚੰਨੀ ਨੇ ਘਰੇਲੂ ਵਰਗ ਲਈ ਬਿਜਲੀ ਦੀਆਂ ਦਰਾਂ ਵਿੱਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕਰਨ ਅਤੇ ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤਾ ਵਧਾਉਣ ਦਾ ਐਲਾਨ ਕੀਤਾ ਹੈ, ਜਿੱਥੇ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਚੰਨੀ ਦੇ ਮੁੱਖ ਮੰਤਰੀ ਬਂਣਨ ਤੋਂ ਬਾਅਦ ਕੁਝ ਨਿਯੁਕਤੀਆਂ ਨੂੰ ਲੈ ਕੇ ਸਿੱਧੂ ਦੇ ਸਵਾਲ ਤੋਂ ਬਆਦ ਦੋਵਾਂ ਵਿਚਾਲੇ ਬੇਚੈਨੀ ਦਾ ਮਾਹੌਲ ਹੈ। ਸਾਬਕਾ ਕ੍ਰਿਕੇਟਰ ਨੇ ਪੁਲਿਸ ਦੇ ਡਾਇਰੈਕਟਰ ਜਨਰਲ, ਰਾਜ ਦੇ ਐਡਵੋਕੇਟ ਜਨਰਲ ਅਤੇ "ਦਾਗੀ" ਨੇਤਾਵਾਂ ਦੀਆਂ ਨਿਯੁਕਤੀਆਂ 'ਤੇ ਸਵਾਲ ਉਠਾਉਂਦੇ ਹੋਏ ਸਤੰਬਰ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।