ਮੁੱਖ ਮੰਤਰੀ ਚੰਨੀ ਜਦੋਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸਨ ਤਾਂ ਉਨ੍ਹਾਂ ਨੇ ਅਕਾਲੀ-ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਬਾਰੇ ਪੰਜਾਬੀਆਂ ਨੂੰ ਜਾਣੂੰ ਕਰਵਾਉਣ ਲਈ ਸੂਬੇ ਭਰ ਵਿਚ ਸਾਈਕਲ ਯਾਤਰਾ ਕੱਢੀ ਸੀ। ਜਦੋਂ ਇਹ ਯਾਤਰਾ ਮੋਗਾ ਪਹੁੰਚੀ ਸੀ ਤਾਂ ਮੁੱਖ ਮੰਤਰੀ ਚੰਨੀ ਨੇ ਪਿੰਡ ਚੰਦ ਪੁਰਾਣਾ ਦੇ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਵਿਖੇ ਰਾਤ ਬਿਤਾਈ ਸੀ।