Home » photogallery » punjab » HARSIMRAT BADAL PAYS OBEISANCE AT GOLDEN TEMPLE

ਹਰਸਿਮਰਤ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

 ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿੱਥੇ ਉਹ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਵਿਚ ਹਾਜ਼ਰੀ ਭਰਨ ਲਈ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਰਸ ਭਿੰਨੀ ਬਾਣੀ ਦਾ ਆਨੰਦ ਮਾਣਿਆ । ਇਸ ਦੌਰਾਨ ਉਨ੍ਹਾਂ ਮੀਡੀਆ ਤੋਂ ਦੂਰੀ ਬਣਾਈ ਰਖੀ ਗਈ ਤੇ ਮੀਡੀਆ ਦੇ ਕਿਸੇ ਵੀ ਸਵਾਲ ਦਾ ਜਵਾਬ ਨਾ ਦਿੰਦੇ ਹੋਏ ਮੀਡੀਆ ਨੂੰ ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫਤਿਹ ਦਾ ਜੈਕਾਰਾ ਲਗਾ ਕੇ ਚਲੇ ਗਏ । 

  • |