ਉਨ੍ਹਾਂ ਸਬੰਧਤ ਵਿਭਾਗਾਂ ਨੂੰ ਲੋੜਵੰਦ ਅਤੇ ਬੇਸਹਾਰਾ ਲੋਕਾਂ ਨੂੰ ਸਰਦੀ ਤੋਂ ਬਚਾਉਣ ਲਈ ਰੈਣ ਬਸੇਰਿਆਂ ਵਿੱਚ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ। ਥੋਰੀ ਨੇ ਗਰੀਬ ਤੇ ਲੋੜਵੰਦਾਂ ਦੀ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਲੋਕਾਂ ਨੂੰ ਰੈਡ ਕਰਾਸ ਸੁਸਾਇਟੀ ਨੂੰ ਵੱਧ ਤੋਂ ਵੱਧ ਦਾਨ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਮੰਗ ਕੀਤੀ ਤਾਂ ਜੋ ਉਨ੍ਹਾਂ ਦੀ ਸਹਾਇਤਾ ਲੋੜਵੰਦ ਲੋਕਾਂ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੇਘਰੇ ਅਤੇ ਲੋੜਵੰਦ ਲੋਕਾਂ ਦੀ ਮਦਦ 'ਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟਾਂ (ਐਸ.ਡੀ.ਐਮਜ਼) ਨੂੰ ਕਿਹਾ ਹੈ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਬਾਹਰ ਸੋਣ ਵਾਲੇ ਲੋਕਾਂ ਸਬੰਧੀ ਸਰਵੇਖਣ ਕਰਵਾ ਕੇ ਡੀਸੀ ਦਫ਼ਤਰ ਨੂੰ ਕੰਬਲਾਂ ਸਬੰਧੀ ਮੰਗ ਭੇਜਣ। ਉਨ੍ਹਾਂ ਅੱਗੇ ਕਿਹਾ ਕਿ ਕੰਬਲ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਮੁਹੱਈਆ ਕਰਵਾਏ ਜਾਣਗੇ ਅਤੇ ਅਧਿਕਾਰੀਆਂ ਨੂੰ ਸੀ.ਆਰ.ਓ. ਪੱਧਰ ਦੇ ਅਧਿਕਾਰੀਆਂ ਰਾਹੀਂ ਕੰਬਲ ਵੰਡਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।