ਪਟਿਆਲਾ: ਕਿਸਾਨ ਅੰਦੋਲਨ ਕਾਰਨ ਚਰਚਾ ਵਿੱਚ ਆਏ ਲਖਬੀਰ ਸਿੰਘ ਉਰਫ਼ ਲੱਖਾ ਸਿਧਾਣਾ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਉਸਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੰਗ ਪੱਤਰ ਦੇਣ ਸਮੇਂ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਸੀਐੱਮ ਚੰਨੀ ਇਸ ਸਮੇਂ ਪੰਜਾਬੀ ਯੂਨੀਵਰਸਿਟੀ ਦਾ ਦੌਰਾ ਕਰਨ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਲੱਖਾ ਸਿਧਾਣਾ ਖਿਲਾਫ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ। ਉਸ ਨੂੰ ਪਟਿਆਲਾ ਦੇ ਫੇਜ਼ 2 ਥਾਣੇ ਲਿਜਾਇਆ ਗਿਆ ਹੈ।