ਖੇਤੀ ਕਨੂੰਨਾਂ ਖਿਲਾਫ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਨੇ ਟੋਲ ਪਲਾਜ਼ੇ ਬੰਦ ਕੀਤੇ ਹੋਏ ਹਨ। ਜਿਸ ਕਾਰਨ ਪੰਜਾਬ 'ਚ ਨੈਸ਼ਨਲ ਹਾਈਵੇ ਅਥਾਰਿਟੀ ਦੇ ਸਾਰੇ ਟੋਲ ਬੰਦ ਹਨ। ਅੰਦੋਲਨਕਾਰੀ ਕਿਸਾਨ 24 ਘੰਟੇ ਟੋਲ ਪਲਾਜ਼ਾ 'ਤੇ ਡਟੇ ਹਨ, ਜਿਸ ਕਾਰਨ ਇੱਕ ਟੋਲ 'ਤੇ ਰੋਜ਼ਾਨਾ ਕਰੀਬ 10 ਲੱਖ ਦਾ ਨੁਕਸਾਨ ਹੋ ਰਿਹਾ ਹੈ। ਕਿਸਾਨ ਜਥੇਬੰਦੀਆਂ ਨੇ ਕਾਨੂੰਨ ਵਾਪਸ ਹੋਣ ਤੱਕ ਧਰਨੇ ਖ਼ਤਮ ਕਰਨ ਤੋਂ ਇਨਕਾਰ ਕੀਤਾ ਹੈ।