ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ 1947 ਦੀ ਭਾਰਤ-ਪਾਕਿ ਵੰਡ ਤੋਂ 72 ਵਰ੍ਹਿਆਂ ਬਾਅਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਹਿਲੀ ਵਾਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਸਮਾਗਮ ਕਰਵਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 353ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਅਲੌਕਿਕ ਨਗਰ ਕੀਰਤਨ ਗੁਰਦੁਆਰਾ ਸਾਹਿਬ ਦੇ ਗਲਿਆਰੇ 'ਚ ਸਜਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਫਿਜ਼ਾ ਖ਼ਾਲਸਾਈ ਰੰਗ ਵਿਚ ਰੰਗੀ ਗਈ। ਇਹ ਨਗਰ ਕੀਰਤਨ ਭਾਰਤ-ਪਾਕਿ ਵੰਡ ਤੋਂ ਬਾਅਦ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹਿਲੀ ਵਾਰ ਸਜਾਇਆ ਗਿਆ। ਜੈਕਾਰਿਆਂ ਦੀ ਗੂੰਜ, ਫੁੱਲਾਂ ਦੀ ਵਰਖਾ ਤੇ ਸੁਨਹਿਰੀ ਰੰਗ ਅਤੇ ਖੂਬਸੂਰਤ ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ਸਾਹਿਬ 'ਚ ਆਰੰਭ ਹੋਇਆ, ਇਹ ਨਗਰ ਕੀਰਤਨ ਦੀਵਾਨ ਹਾਲ ਤੋਂ ਸ਼ੁਰੂ ਹੋ ਕੇ ਦਰਸ਼ਨੀ ਡਿਓਢੀ, ਲੰਗਰ ਹਾਲ ਤੋਂ ਫਿਰ ਦੀਵਾਨ ਹਾਲ ਜਾ ਕੇ ਸਮਾਪਤ ਹੋਇਆ। ਜ਼ਿਕਰਯੋਗ ਹੈ ਕਿ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 3, 4 ਅਤੇ 5 ਜਨਵਰੀ ਨੂੰ ਸਮਾਗਮ ਰੱਖੇ ਗਏ ਸਨ। ਰੋਜ਼ਾਨਾ ਪਾਠਾਂ ਦੀ ਲੜੀ ਸ਼ੁਰੂ ਕੀਤੀ ਗਈ, ਜਿਸ ਦੇ ਭੋਗ ਉਪਰੰਤ ਵੱਖ-ਵੱਖ ਕੀਰਤਨੀ ਜਥਿਆਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ ਤੇ ਉਸ ਤੋਂ ਬਾਅਦ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਸਜਾਇਆ। ਸ੍ਰੀ ਕਰਤਾਰਪੁਰ ਸਾਹਿਬ 'ਚ ਪਹਿਲੀ ਵਾਰ ਸਜਾਇਆ ਅਲੌਕਿਕ ਨਗਰ ਕੀਰਤਨ, ਵੇਖੋ ਤਸਵੀਰਾਂ... ਸ੍ਰੀ ਕਰਤਾਰਪੁਰ ਸਾਹਿਬ 'ਚ ਪਹਿਲੀ ਵਾਰ ਸਜਾਇਆ ਅਲੌਕਿਕ ਨਗਰ ਕੀਰਤਨ, ਵੇਖੋ ਤਸਵੀਰਾਂ... ਸ੍ਰੀ ਕਰਤਾਰਪੁਰ ਸਾਹਿਬ 'ਚ ਪਹਿਲੀ ਵਾਰ ਸਜਾਇਆ ਅਲੌਕਿਕ ਨਗਰ ਕੀਰਤਨ, ਵੇਖੋ ਤਸਵੀਰਾਂ... ਸ੍ਰੀ ਕਰਤਾਰਪੁਰ ਸਾਹਿਬ 'ਚ ਪਹਿਲੀ ਵਾਰ ਸਜਾਇਆ ਅਲੌਕਿਕ ਨਗਰ ਕੀਰਤਨ, ਵੇਖੋ ਤਸਵੀਰਾਂ... ਸ੍ਰੀ ਕਰਤਾਰਪੁਰ ਸਾਹਿਬ 'ਚ ਪਹਿਲੀ ਵਾਰ ਸਜਾਇਆ ਅਲੌਕਿਕ ਨਗਰ ਕੀਰਤਨ, ਵੇਖੋ ਤਸਵੀਰਾਂ...