ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਦੋਸ਼ ਲਾਉਦੇ ਹੋਏ ਕਿਹਾ ਕਿ ਉਹ ਪਿਛਲੇ ਸਾਢੇ ਚਾਰ ਸਾਲ ਤੋਂ ਲੋਕਾਂ ਦੀ ਕਚਿਹਰੀ ਚੋਂ ਗਾਇਬ ਹਨ ਅਤੇ ਆਪਣੇ ਓਐੱਸਡੀਆਂ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਰਾਹੀਂ ਆਮ ਲੋਕਾਂ ਦੇ ਧੀਆਂ ਪੁੱਤਰਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਡੀਟੀਐੱਫ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸੁਖਪੁਰ, ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਜਗਪਾਲ ਬੰਗੀ, ਜਸਵਿੰਦਰ ਔਜਲਾ, ਸੂਬਾ ਆਗੂਆਂ ਹਰਦੀਪ ਟੋਡਰਪੁਰ, ਹਰਜਿੰਦਰ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸਨ ਅਤੇ ਪਵਨ ਕੁਮਾਰ, ਜਥੇਬੰਦਕ ਸਕੱਤਰ ਰੁਪਿੰਦਰ ਪਾਲ ਗਿੱਲ, ਨਛੱਤਰ ਸਿੰਘ ਤਰਨਤਾਰਨ, ਸਹਾਇਕ ਵਿੱਤ ਸਕੱਤਰ ਤਜਿੰਦਰ ਸਿੰਘ ਅਤੇ ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਆਦਿ ਸਨ।