ਚੰਡੀਗੜ੍ਹ- ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਸਰਕਾਰ ਵਿੱਚ ਲੀਡਰਸ਼ਿਪ ਤਬਦੀਲੀ ਤੋਂ ਬਾਅਦ ਬਹੁਤ ਖੁਸ਼ ਨਜ਼ਰ ਆ ਰਹੇ ਹਨ। ਹਾਲਾਂਕਿ, ਕੁਝ ਮੌਕਿਆਂ 'ਤੇ ਉਨ੍ਹਾਂ ਦੀ ਖੁਸ਼ੀ ਹੱਦਾਂ ਪਾਰ ਕਰਦੀ ਵੇਖੀ ਗਈ। ਅਜਿਹਾ ਲਗਦਾ ਹੈ ਜਿਵੇਂ ਉਹਨਾਂ ਨੂੰ ਆਪਣੀ ਖੁਸ਼ੀ ਹਜ਼ਮ ਨਹੀਂ ਹੋ ਰਹੀ ਹੈ। ਬੁੱਧਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਹੋਰ ਦੋ ਉਪ ਮੁੱਖ ਮੰਤਰੀਆਂ ਸਮੇਤ ਅੰਮ੍ਰਿਤਸਰ ਪਹੁੰਚੇ ਸਨ। (Photo by NARINDER NANU / AFP)
ਦੱਸ ਦੇਈਏ ਕਿ ਸੀਐਮ ਚੰਨੀ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਹ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਅੰਮ੍ਰਿਤਸਰ ਗਏ ਸਨ। ਚੰਨੀ ਦੇ ਨਾਲ ਦੋ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਅਤੇ ਕਾਂਗਰਸ ਦੀ ਪੰਜਾਬ ਇਕਾਈ ਦੇ ਮੁਖੀ ਨਵਜੋਤ ਸਿੰਘ ਸਿੱਧੂ ਵੀ ਸਨ। ਉਨ੍ਹਾਂ ਦੁਰਗਿਆਣਾ ਮੰਦਰ ਦਾ ਵੀ ਦੌਰਾ ਕੀਤਾ। (Photo by ਹਿੰਦੀ ਅਖ਼ਬਾਰ ਦੈਨਿਕ ਭਾਸਕਰ)
ਬਾਅਦ ਵਿੱਚ ਚੰਨੀ, ਰੰਧਾਵਾ, ਸੋਨੀ ਅਤੇ ਸਿੱਧੂ ਵੀ ਇੱਕ ਮਸ਼ਹੂਰ ਚਾਹ ਦੇ ਸਟਾਲ ਉਤੇ ਗਏ ਜਿੱਥੇ ਉਨ੍ਹਾਂ ਨੇ ਚਾਹ ਦਾ ਅਨੰਦ ਮਾਣਿਆ। ਚੰਨੀ, ਰੰਧਾਵਾ, ਸੋਨੀ ਅਤੇ ਸਿੱਧੂ ਮੰਗਲਵਾਰ ਰਾਤ ਨੂੰ ਦਿੱਲੀ ਤੋਂ ਅੰਮ੍ਰਿਤਸਰ ਪਹੁੰਚੇ ਸਨ। ਉਹ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨਾਲ ਰਾਜ ਦੇ ਨਵੇਂ ਕੈਬਨਿਟ ਵਿਸਥਾਰ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਦਿੱਲੀ ਗਏ ਸਨ। (Photo by NARINDER NANU / AFP)
ਇਸ ਸੰਖੇਪ ਗੱਲਬਾਤ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਿਆਸਤ ਮੁੱਦਿਆਂ ਤੋਂ ਭਟਕ ਗਈ ਹੈ ਪਰ "ਸਾਡੇ ਮੁੱਖ ਮੰਤਰੀ ਨੇ ਇਨ੍ਹਾਂ ਮੁੱਦਿਆਂ ਵੱਲ ਧਿਆਨ ਖਿੱਚਿਆ ਹੈ" ਉਨ੍ਹਾਂ ਕਿਹਾ ਕਿ ਜੇਕਰ ਅਸੀਂ ਲੋਕਾਂ ਦੇ ਮੁੱਦੇ ਹਲ ਨਹੀੰ ਕਰ ਸਕਦੇ ਤਾਂ ਅਸੀਂ ਸੱਚੇ ਸਿੱਖ ਨਹੀਂ ਹਾਂ ਕਿਉਂਕਿ ਧਰਮ ਭੁੱਖਿਆਂ ਨੂੰ ਖਾਣਾ ਖੁਆਉਣਾ, ਰੋਂਦੇ ਨੂੰ ਹਸਾਉਣਾ ਅਤੇ ਬੇਸਹਾਰਾ ਲੋਕਾਂ ਨੂੰ ਸਹਾਰਾ ਦੇਣਾ ਹੈ। '' (Photo by NARINDER NANU / AFP)