ਸਿੱਖਿਆ ਮੰਤਰੀ ਵੱਲੋਂ ਸਕੂਲ ਦੇ ਕੰਮਕਾਜ ਦਾ ਜ਼ਾਇਜ਼ਾ ਲਿਆ ਗਿਆ ਅਤੇ ਸਟਾਫ਼ ਤੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਿਲਾਂ ਸੁਣੀਆਂ ਗਈਆਂ।ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਇਨ੍ਹਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਸਕੂਲਾਂ ਨੂੰ ਆਧੁਨਿਕ ਲੀਹਾਂ ਉਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।