ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਆਂਗਨਵਾੜੀ ਵਰਕਰਾਂ ਨੂੰ ਸੌਗਾਤ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਚਨਰਜੀਤ ਸਿੰਘ ਚੰਨੀ ਨੇ ਆਂਗਨਵਾੜੀ ਕਰਮਚਾਰੀਆਂ ਲਈ ਵੱਡੇ ਐਲਾਨ ਕੀਤੇ ਹਨ। ਸਰਕਾਰ ਨੇ ਆਂਗਨਵਾੜੀ ਹੈਲਪਰ ਦੀ ਤਨਖਾਹ ਵਧਾ ਕੇ 5100 ਰੁਪਏ ਕਰ ਦਿੱਤੀ ਹੈ। ਆਂਗਨਵਾੜੀ ਵਰਕਰ ਮਿੰਨੀ ਦੀ 6300 ਰੁਪਏ ਤਨਖਾਹ ਕਰ ਦਿੱਤੀ ਹੈ। ਆਂਗਨਵਾੜੀ ਵਰਕਰਾਂ ਦੀ ਤਨਖਾਹ 9300 ਰੁਪਏ ਕੀਤੀ ਗਈ ਹੈ।ਇੰਨਾਂ ਹੀ ਨਹੀਂ ਬਲਕਿ ਸਲਾਨਾ ਇਨਕ੍ਰੀਮੈਂਟ ਦਾ ਵੀ ਐਲਾਨ ਕੀਤਾ ਹੈ। ਰੋਪੜ ਜ਼ਿਲ੍ਹੇ ਮੋਰਿੰਡਾ ਦਾਣਾ ਮੰਡੀ ਵਿਖੇ ਆਂਗਨਵਾੜੀ ਵਰਕਰਾਂ ਦਾ ਰੱਖਿਆ ਇਕੱਠ ਵਿੱਚ ਮੁੱਖ ਮੰਤਰੀ ਚੰਨੀ ਨੇ ਨੋਟੀਫਿਕੇਸ਼ਨ ਪੜ੍ਹ ਕੇ ਵੀ ਸੁਣਾਇਆ ਹੈ। ਇਹ ਪਹਿਲੀ ਜਨਵਰੀ ਤੋਂ ਨੋਟੀਫਿਕੇਸ਼ਨ ਲਾਗੂ ਹੋਵੇਗਾ। ਪੰਜਾਬ ਦੇ ਲੋਕਾਂ ਦੇ ਮਸਲੇ ਹੱਲ ਕਰਨ ਦੀ ਵਚਨਬੱਧਤਾ ਨੂੰ ਦੁਹਾਰਾਉਂਦੇ ਹੋਏ ਅੱਜ 53,000 ਤੋਂ ਵੱਧ ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਵਿੱਚ 1400 ਰੁਪਏ, ਮਿੰਨੀ ਆਂਗਣਵਾੜੀ ਵਰਕਰਾਂ ਦਾ ਭੱਤੇ ਵਿੱਚ 1000 ਰੁਪਏ ਅਤੇ ਆਂਗਣਵਾੜੀ ਹੈਲਪਰਾਂ ਦੇ ਭੱਤੇ ਵਿੱਚ 1050 ਰੁਪਏ ਪ੍ਰਤੀ ਮਹੀਨਾ ਵਾਧਾ ਕੀਤਾ ਗਿਆ ਹੈ। ਪੰਜਾਬ ਦੇ ਲੋਕਾਂ ਦੇ ਮਸਲੇ ਹੱਲ ਕਰਨ ਦੀ ਵਚਨਬੱਧਤਾ ਨੂੰ ਦੁਹਾਰਾਉਂਦੇ ਹੋਏ ਅੱਜ 53,000 ਤੋਂ ਵੱਧ ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਵਿੱਚ 1400 ਰੁਪਏ, ਮਿੰਨੀ ਆਂਗਣਵਾੜੀ ਵਰਕਰਾਂ ਦਾ ਭੱਤੇ ਵਿੱਚ 1000 ਰੁਪਏ ਅਤੇ ਆਂਗਣਵਾੜੀ ਹੈਲਪਰਾਂ ਦੇ ਭੱਤੇ ਵਿੱਚ 1050 ਰੁਪਏ ਪ੍ਰਤੀ ਮਹੀਨਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਲਾਨਾ ਆਂਗਣਵਾੜੀ ਵਰਕਰਾਂ ਦੇ ਭੱਤੇ ਵਿੱਚ 500 ਰੁਪਏ, ਮਿੰਨੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਭੱਤੇ ਵਿੱਚ 250-250 ਰੁਪਏ ਵਾਧਾ ਕੀਤਾ ਜਾਵੇਗਾ। ਇਸ ਸਬੰਧੀ ਮੁੱਖ ਮੰਤਰੀ ਚੰਨੀ ਨੇ ਨੋਟੀਫਿਕੇਸ਼ਨ ਮੌਕੇ ’ਤੇ ਹੀ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ।