ਕਾਰਜਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵੱਲੋਂ ਮਾਨਸਾ, ਪਟਿਆਲਾ, ਕਪੂਰਥਲਾ, ਤਰਨਤਾਰਨ ਅਤੇ ਸੰਗਰੂਰ ਸਮੇਤ ਵੱਖ -ਵੱਖ ਜ਼ਿਲ੍ਹਿਆਂ ਵਿੱਚ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ ਅਤੇ ਉਹਨਾਂ ਕੋਲੋਂ 7260 ਕੁਇੰਟਲ ਝੋਨਾ/ਚੌਲ ਅਤੇ 7 ਵਾਹਨ/ਟਰੱਕ ਜ਼ਬਤ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਵਿਸ਼ੇਸ਼ ਚੈਕਿੰਗ ਦੌਰਾਨ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ 1500 ਤੋਂ ਵੱਧ ਵਾਹਨਾਂ/ਟਰੱਕਾਂ ਦੀ ਚੈਕਿੰਗ ਕੀਤੀ ਗਈ ਹੈ। ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਭਲਾਈ ਵਿਭਾਗ ਦੇ ਏਡੀਜੀਪੀ ਵੀ. ਨੀਰਜਾ ਨੂੰ ਸੂਬੇ ਵਿੱਚ ਅਣਅਧਿਕਾਰਤ ਅਨਾਜ ਅਤੇ ਝੋਨੇ ਦੀ ਰੋਕਥਾਮ ਲਈ ਅੰਤਰਰਾਜੀ ਨਾਕਿਆਂ ਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤਾ ਗਿਆ ਹੈ।ਦੱਸਣਯੋਗ ਹੈ ਕਿ ਸੂਬੇ ਵਿੱਚ ਹੁਣ ਤੱਕ ਕੁੱਲ 217547 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।