ਮਨਸਾ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕਈ ਦਿਨ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਮੰਗਲਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਮੂਸੇਵਾਲਾ ਪਹੁੰਚੇ। ਇਸ ਦੌਰਾਨ ਰਾਹੁਲ ਗਾਂਧੀ ਨੇ ਮਰਹੂਮ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ। ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ। ਸਿੱਧੂ ਮੂਸੇਵਾਲਾ ਗਾਇਕ ਹੋਣ ਦੇ ਨਾਲ-ਨਾਲ ਕਾਂਗਰਸ ਪਾਰਟੀ ਦਾ ਮੈਂਬਰ ਵੀ ਸੀ। ਉਨ੍ਹਾਂ ਨੇ ਇਸ ਸਾਲ ਪੰਜਾਬ ਵਿੱਚ ਕਾਂਗਰਸ ਦੀ ਟਿਕਟ 'ਤੇ ਵਿਧਾਨ ਸਭਾ ਚੋਣਾਂ ਵੀ ਲੜੀਆਂ ਸਨ। ਰਾਹੁਲ ਗਾਂਧੀ ਸਵੇਰੇ ਚੰਡੀਗੜ੍ਹ ਪੁੱਜ ਗਏ ਸਨ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਨਾਲ ਲੈ ਕੇ ਮੂਸਾ ਪਿੰਡ ਲਈ ਰਵਾਨਾ ਹੋਏ। ਪੰਜਾਬ ਪੁਲਿਸ ਨੇ ਇਸ ਕਤਲ ਦੀ ਜਾਂਚ ਲਈ ਐਸ.ਆਈ.ਟੀ. ਗਠਿਤ ਕੀਤੀ ਹੈ। ਸਿੱਧੂ ਮੂਸੇਵਾਲਾ ਦੀ ਮੌਤ ਦੀ ਖਬਰ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ। ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਸੋਮਵਾਰ ਨੂੰ ਦੋ ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ 'ਚੋਂ ਇਕ 'ਤੇ ਮੂਸੇਵਾਲਾ ਨੂੰ ਮੁਖਬਰ ਦੇਣ ਦਾ ਦੋਸ਼ ਹੈ।