ਸ੍ਰੀ ਦਰਬਾਰ ਸਾਹਿਬ ਦੇ ਲਾਗੇ ਹੈਰੀਟੇਜ ਸਟ੍ਰੀਟ ਚ ਭੰਨਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਵੀਡੀਓ ਵੀ ਸਾਹਮਣੇ ਆਈ ਹੈ। ਦੇਖਿਆ ਜਾ ਸਕਦਾ ਹੈ ਕਿ ਸਿੱਖ ਜਥੇਬੰਦੀਆਂ ਵੱਲੋਂ ਕਿਵੇਂ ਭੰਨਤੋੜ ਕੀਤੀ ਜਾ ਰਹੀ ਹੈ। ਭੰਗੜੇ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਜਦਕਿ ਇਸ ਦੌਰਾਨ ਹੈਰੀਟੇਜ ਸਟ੍ਰੀਟ ’ਚ ਥੜ੍ਹੇ ਦਾ ਕੁਝ ਹਿੱਸਾ ਤੋੜਿਆ ਗਿਆ ਹੈ। ਉੱਥੇ ਹੀ ਲੋਕਾਂ ਦਾ ਕਹਿਣਾ ਹੈ ਕਿ ਇਹ ਬੁੱਤ ਲੱਚਰ ਦੇ ਨਹੀਂ ਸਗੋਂ ਸੱਭਿਆਚਾਰਕ ਬੁੱਤ ਹਨ। ਇਹਨਾਂ ਬੁੱਤਾਂ ਨੂੰ ਕਾਫੀ ਮਹਿੰਗੇ ਪੱਥਰਾਂ ਦੇ ਨਾਲ ਬਣਾਇਆ ਗਿਆ ਹੈ। ਫਿਲਹਾਲ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਕਰਦੇ ਹੋਏ 8 ਨੌਜਵਾਨਾਂ ਨੂੰ ਹਿਰਾਸਤ ’ਚ ਲਿਆ ਹੈ। ਨਤੋੜ ਕਰਨ ਵਾਲੇ ਨੌਜਵਾਨ ਇਤਿਹਾਸ ਨਾਲ ਜੁੜੀਆਂ ਤਸਵੀਰਾਂ ਨੂੰ ਲਗਾਉਣ ਦੀ ਮੰਗ ਕਰ ਰਹੇ ਹਨ। ਖੈਰ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਭੰਗੜੇ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।