ਦੱਸ ਦਈਏ ਕਿ ਕਿਸਾਨਾਂ ਵਿਚ ਰੋਸ ਹੈ ਕਿ ਪਿਛਲੇ ਕਈ ਦਿਨਾਂ ਤੋਂ ਖੇਤੀ ਮੋਟਰਾਂ ਨੂੰ ਬਿਜਲੀ ਨਹੀਂ ਦਿੱਤੀ ਜਾ ਰਹੀ। ਇਸ ਦੇ ਰੋਸ ਵਿਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਪੁਤਲਾ ਫੂਕਣ ਦੇ ਪ੍ਰੋਗਰਾਮ ਰੱਖੇ ਗਏ ਸਨ। ਇਸ ਦੌਰਾਨ ਅੱਜ ਭੜਕੇ ਨੌਜਵਾਨਾਂ ਨੇ ਚੌਂਕ ਵਿਚ ਲੱਗੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਵਾਲੇ ਫਲੈਕਸ ਪਾੜ ਦਿੱਤੇ।