ਅੱਜ ਭਵਾਨੀਗੜ੍ਹ ਦੇ ਨੇੜਲੇ ਪਿੰਡ ਰੇਤਗੜ੍ਹ ਵਿਖੇ ਕਿਸਾਨ ਯੂਨੀਅਨ ਉਗਰਾਹਾਂ ਗਰੁੱਪ ਦੀ ਇਕਾਈ ਦੇ ਪ੍ਰਧਾਨ ਹਰਨੇਕ ਸਿੰਘ ਦੇ ਮੁੰਡੇ ਦਾ ਵਿਆਹ ਸੀ। ਵਿਆਹ ਮੌਕੇ ਇਸ ਤਰ੍ਹਾਂ ਲੱਗ ਰਿਹਾ ਸੀ ਕਿ ਵਿਆਹ ਨਹੀਂ, ਇੱਥੇ ਕੋਈ ਪ੍ਰਦਰਸ਼ਨ ਹੋ ਰਿਹਾ ਹੈ। ਵਿਆਹ ਵਾਲੇ ਘਰ ਦੂਹਲੇ-ਦੁਲਹਨ ਦੇ ਪਿਤਾ, ਮਾਂ, ਭੈਣ ਤੇ ਬਰਾਤੀਆਂ ਦੇ ਹੱਥ ਵਿਚ ਕਿਸਾਨ ਯੂਨੀਅਨ ਦੇ ਝੰਡੇ ਫੜੇ ਹੋਏ ਸਨ।