ਸਮਾਣਾ( ਪਰਸ਼ੋਤਮ ਕੋਸ਼ਿਕ ): ਪਤਨੀ ਦਾ ਦਿਓਰ ਨਾਲ ਪ੍ਰੇਮ ਸਬੰਧ ਕਾਰਨ ਪ੍ਰੇਮੀ ਨੇ ਦੋ ਨੌਜਵਾਨਾਂ ਨਾਲ ਮਿਲ ਕੇ ਪਤੀ 'ਤੇ ਫਾਇਰਿੰਗ ਕੀਤੀ। ਪੁਲਿਸ ਨੇ ਪਤਨੀ ਸਮੇਤ ਤਿੰਨ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਅਦਾਲਤ 'ਚ ਪੇਸ਼ ਕਰੇਗੀ। ਪਟਿਆਲਾ ਜ਼ਿਲੇ ਦੇ ਸਮਾਣਾ ਸਬ-ਡਵੀਜ਼ਨ ਦੇ ਪਿੰਡ ਘੱਗਾ ਵਿਖੇ ਕੁਝ ਦਿਨ ਪਹਿਲਾਂ ਘਰ ਜਾਂਦੇ ਨੌਜਵਾਨ ‘ਤੇ ਗੋਲੀਆਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ ਸਨ। ਇਸ ਘਟਨਾ ਵਿੱਚ ਪੀੜਤ ਨੌਜਵਾਨ ਗੁਰਜੀਤ ਸਿੰਘ ਲੁਧਿਆਣਾ ਦੇ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਪੁਲਿਸ ਨੇ ਇਸ ਮਾਮਲੇ 'ਚ ਪਹਿਲਾਂ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਸੀ ਪਰ ਡੂੰਘਾਈ ਨਾਲ ਜਾਂਚ ਕੀਤੀ ਤਾਂ ਹੈਰਾਨਕੁਨ ਖੁਲਾਸਾ ਹੋਇਆ। ਅਸਲ ਵਿੱਚ ਗੁਰਜੀਤ ਸਿੰਘ ਦੀ ਪਤਨੀ ਚਰਨਜੀਤ ਕੌਰ ਦੇ ਆਪਣੀ ਦਿਓਰ ਨਾਲ ਪ੍ਰੇਮ ਸਬੰਧ ਸਨ। ਜਿਸ ਕਾਰਨ ਦਿਓਰ ਨੇ ਭਰਾ ਨੂੰ ਰਸਤੇ ਤੋਂ ਹਟਾਉਣਾ ਚਾਹੁੰਦਾ ਸੀ। ਪ੍ਰੇਮ ਸਬੰਧਾਂ ਦੇ ਚੱਲਦਿਆਂ ਗੁਰਜੀਤ ਸਿੰਘ 'ਤੇ ਗੋਲੀ ਚਲਾ ਦਿੱਤੀ ਪਰ ਉਹ ਕਿਸਮਤ ਨਾਲ ਬਚ ਗਿਆ। ਪੁਲਿਸ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਭਰਾ ਰੇਸ਼ਮ ਸਿੰਘ, ਉਸਦੇ ਦੋਸਤ ਅਤੇ ਗੁਰਜੀਤ ਦੀ ਪਤਨੀ ਚਰਨਜੀਤ ਕੌਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਬ ਇੰਸਪੈਕਟਰ ਸਾਹਿਬ ਸਿੰਘ ਨੇ ਦੱਸਿਆ ਕਿ ਰੇਸ਼ਮ ਸਿੰਘ ਗੁਰਜੀਤ ਸਿੰਘ ਕੋਲ ਇਲੈਕਟ੍ਰੀਸ਼ੀਅਨ ਦਾ ਕੰਮ ਸਿੱਖਦਾ ਸੀ, ਉਸ ਤੋਂ ਬਾਅਦ ਉਸ ਦਾ ਘਰ ਆਉਣਾ-ਜਾਣਾ ਸੀ, ਜਿਸ ਕਾਰਨ ਚਰਨਜੀਤ ਕੌਰ ਨਾਲ ਪ੍ਰੇਮ ਸਬੰਧ ਬਣ ਗਏ। ਇਹ ਪੰਜ ਸਾਲਾਂ ਤੋਂ ਚੱਲ ਰਿਹਾ ਸੀ। ਗੁਰਜੀਤ ਸਿੰਘ ਨੂੰ ਉਸ ਦੇ ਰਾਹ ਦਾ ਰੋੜਾ ਮੰਨਿਆ ਜਾ ਰਿਹਾ ਸੀ, ਇਸ ਲਈ ਉਸ ਨੂੰ ਖਤਮ ਕਰਨ ਲਈ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ, ਜਿਸ ਨੂੰ ਪੁਲਿਸ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕਰੇਗੀ | ਜਦੋਂ ਕਥਿਤ ਦੋਸ਼ੀ ਪਤਨੀ ਚਰਨਜੀਤ ਕੌਰ ਨਾਲ ਗੱਲ ਕੀਤੀ ਤਾਂ ਉਸ ਨੇ ਕਿਹਾ ਕਿ ਮੇਰੀ ਰੇਸ਼ਮ ਨਾਲ ਦੋਸਤੀ ਸੀ ਪਰ ਮੈਂ ਉਸ ਨੂੰ ਅਜਿਹਾ ਨਾ ਕਰਨ ਲਈ ਕਿਹਾ ਸ ਪਰ ਉਸ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ, ਹੁਣ ਉਹ ਇਸ ਘਟਨਾ 'ਤੇ ਅਫਸੋਸ ਪ੍ਰਗਟ ਕਰ ਰਹੀ ਹੈ | ਕਥਿਤ ਦੋਸ਼ੀ ਰੇਸ਼ਮ ਸਿੰਘ ਨੇ ਦੱਸਿਆ ਕਿ ਗੁਰਜੀਤ ਸਿੰਘ ਨੇ ਕਿਹਾ ਸੀ ਕਿ ਮੇਰੀ ਪਤਨੀ ਨੂੰ ਫੋਨ ਨਾ ਕਰਿਆ ਕਰ ਨਹਾਂ ਤਾਂ ਮੈਂ ਤੈਨੂੰ ਮਾਰ ਦਿਆਂਗਾ, ਇਸ ਲਈ ਮੈਂ ਉਸ 'ਤੇ ਗੋਲੀ ਚਲਾ ਦਿੱਤੀ | ਪੁਲਿਸ ਤਿੰਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕਰੇਗੀ ਤਾਂਕਿ ਹੋਰ ਜਾਂਚ ਕੀਤੀ ਜਾਵੇ।