ਹਾਕੀ ਵਿਸ਼ਵ ਕੱਪ ਸ਼ੁਰੂ ਹੋਣ 'ਚ ਕੁਝ ਹੀ ਸਮਾਂ ਬਾਕੀ ਹੈ। ਉੜੀਸਾ ਦੇ ਭੁਵਨੇਸ਼ਵਰ ਅਤੇ ਰੁੜਕੇਲਾ ਵਿੱਚ 13 ਜਨਵਰੀ ਤੋਂ ਵਿਸ਼ਵ ਦੀਆਂ 16 ਟੀਮਾਂ ਖਿਤਾਬ ਲਈ ਲੜਨਗੀਆਂ। ਟੂਰਨਾਮੈਂਟ ਦਾ ਫਾਈਨਲ 29 ਜਨਵਰੀ ਨੂੰ ਹੋਵੇਗਾ। ਇਸ ਦੇ ਲਈ ਸੂਬੇ 'ਚ ਲੰਬੇ ਸਮੇਂ ਤੋਂ ਤਿਆਰੀਆਂ ਚੱਲ ਰਹੀਆਂ ਸਨ ਅਤੇ 11 ਜਨਵਰੀ ਦਿਨ ਬੁੱਧਵਾਰ ਨੂੰ ਵਿਸ਼ਵ ਕੱਪ ਦਾ ਉਦਘਾਟਨੀ ਸਮਾਰੋਹ ਆਯੋਜਿਤ ਕੀਤਾ ਗਿਆ ਸੀ।