ਆਥੀਆ ਸ਼ੈੱਟੀ ਅਤੇ ਕੇਐਲ ਰਾਹੁਲ ਲੰਬੇ ਸਮੇਂ ਤੋਂ ਰਿਲੇਸ਼ਨਸ਼ਿਪ ਵਿੱਚ ਹਨ। ਪਿਛਲੇ ਕਈ ਦਿਨਾਂ ਤੋਂ ਦੋਹਾਂ ਦੇ ਵਿਆਹ ਦੀ ਚਰਚਾ ਵੀ ਚੱਲ ਰਹੀ ਹੈ। ਦੱਸਿਆ ਜਾ ਰਿਹਾ ਸੀ ਕਿ ਵਿਆਹ ਨੂੰ ਲੈ ਕੇ ਰਾਹੁਲ ਅਤੇ ਆਥੀਆ ਦੇ ਮਾਤਾ-ਪਿਤਾ ਦੀ ਮੁਲਾਕਾਤ ਵੀ ਹੋ ਚੁੱਕੀ ਹੈ। ਹੁਣ ਖਬਰ ਹੈ ਕਿ ਰਾਹੁਲ ਅਗਲੇ ਮਹੀਨੇ ਦੇ ਪਹਿਲੇ ਹਫਤੇ ਆਥੀਆ ਨਾਲ ਵਿਆਹ ਕਰਨਗੇ। ਇਸ ਦੇ ਲਈ ਉਨ੍ਹਾਂ ਨੇ ਬੀਸੀਸੀਆਈ ਤੋਂ ਛੁੱਟੀ ਵੀ ਲੈ ਲਈ ਹੈ ਅਤੇ ਉਨ੍ਹਾਂ ਦੀ ਛੁੱਟੀ ਵੀ ਮਨਜ਼ੂਰ ਹੋ ਚੁੱਕੀ ਹੈ। (ਫੋਟੋ: Insatagram@klrahul/athiyashetty)