ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਨੇ ਇੰਸਟਾਗ੍ਰਾਮ ਅਕਾਊਂਟ 'ਤੇ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਸ ਨੇ ਇਨ੍ਹਾਂ ਤਸਵੀਰਾਂ ਦੀ ਲੋਕੇਸ਼ਨ ਆਸਟ੍ਰੇਲੀਆ ਵਿਚ ਰੱਖੀ ਹੈ ਯਾਨੀ ਉਹ ਆਸਟ੍ਰੇਲੀਆ ਪਹੁੰਚ ਚੁੱਕੀ ਹੈ। ਕੁਝ ਹੀ ਦਿਨਾਂ ਬਾਅਦ ਇੱਥੇ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਸ਼ੁਰੂ ਹੋਵੇਗਾ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਉਰਵਸ਼ੀ ਨੇ ਆਪਣੀਆਂ ਭਾਵਨਾਵਾਂ ਦੱਸੀਆਂ ਹਨ, ਜਿਨ੍ਹਾਂ ਨੂੰ ਲੋਕ ਭਾਰਤੀ ਕ੍ਰਿਕਟਰ ਰਿਸ਼ਭ ਪੰਤ ਨਾਲ ਜੋੜ ਰਹੇ ਹਨ। (ਫੋਟੋ ਕ੍ਰੈਡਿਟ: Instagram @urvashirautela/rishabpant)