
ਬਿਕਰਮ ਸਿੰਘ ਮਜੀਠੀਆ (Bikram Singh Majithia) ਸ਼੍ਰੋਮਣੀ ਅਕਾਲੀ ਦਲ ਦਲ ਨਾਲ ਸਬੰਧਤ ਇੱਕ ਭਾਰਤੀ ਸਿਆਸਤਦਾਨ ਹੈ। ਉਨ੍ਹਾਂ ਮਜੀਠਾ ਹਲਕੇ ਤੋਂ ਲਗਾਤਾਰ 3 ਵਾਰ ਵਿਧਾਨ ਸਭਾ ਚੋਣਾਂ ਜਿੱਤੀਆਂ ਹਨ। ਮਜੀਠੀਆ ਇਸ ਸਮੇਂ ਯੂਥ ਅਕਾਲੀ ਦਲ ਦੇ ਪ੍ਰਧਾਨ ਹਨ। ਮਜੀਠੀਆ ਦਾ ਜਨਮ 1976 ਵਿੱਚ ਇੱਕ ਜੱਟ ਸਿੱਖ ਪਰਿਵਾਰ ਵਿੱਚ ਹੋਇਆ ਸੀ। ਲਾਰੈਂਸ ਸਕੂਲ ਸਨਾਵਰ ਤੋਂ ਸਿੱਖਿਆ ਪ੍ਰਾਪਤ ਕੀਤੀ। ਉਨ੍ਹਾਂ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਸਾਬਕਾ ਉਪ ਰੱਖਿਆ ਮੰਤਰੀ ਹਨ। ਉਨ੍ਹਾਂ ਦੇ ਦਾਦਾ ਸੁਰਜੀਤ ਸਿੰਘ ਮਜੀਠੀਆ, ਭਾਰਤੀ ਹਵਾਈ ਸੈਨਾ ਵਿੱਚ ਵਿੰਗ ਕਮਾਂਡਰ ਸਨ ਅਤੇ ਉਨ੍ਹਾਂ ਦੇ ਪੜਦਾਦਾ ਸੁੰਦਰ ਸਿੰਘ ਮਜੀਠੀਆ, ਪੰਜਾਬ ਸਰਕਾਰ ਵਿੱਚ ਮਾਲ ਮੰਤਰੀ ਸਨ। ਉਹ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat Kaur Badal Brother) ਦੇ ਛੋਟੇ ਭਰਾ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਸਾਲੇ ਹਨ। ਬਿਕਰਮ ਦਾ ਵਿਆਹ (Bikram Majithia Marriage) ਨਵੰਬਰ 2009 ਵਿੱਚ ਗਨੀਵ ਗਰੇਵਾਲ ਨਾਲ ਹੋਇਆ ਸੀ ਅਤੇ ਉਨ੍ਹਾਂ ਦੇ ਦੋ ਪੁੱਤਰ ਹਨ। ਉਹ ਪਹਿਲੀ ਵਾਰ 2007 ਵਿੱਚ ਮਜੀਠਾ ਹਲਕੇ (Majitha MLA) ਤੋਂ ਪੰਜਾਬ ਵਿਧਾਨ ਸਭਾ ਚੋਣ ਜਿੱਤੇ। ਉਹ 2012 ਅਤੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸੇ ਹਲਕੇ ਤੋਂ ਮੁੜ ਜਿੱਤੇ। ਇਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਮੰਤਰੀ ਮੰਡਲ ‘ਚ ਸ਼ਾਮਲ ਕੀਤਾ ਗਿਆ। ਉਨ੍ਹਾਂ ਨੂੰ ਅਕਾਲੀ ਸਰਕਾਰ ਦੌਰਾਨ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਸੂਚਨਾ ਅਤੇ ਲੋਕ ਸੰਪਰਕ ਅਤੇ ਗੈਰ ਰਵਾਇਤੀ ਊਰਜਾ ਮੰਤਰਾਲੇ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।
bikram-singh-majithia - All Results