HOME » harpal cheema
Harpal cheema

Harpal Cheema

ਹਰਪਾਲ ਸਿੰਘ ਚੀਮਾ (Harpal Singh Cheema) 'ਆਪ' ਦੇ ਵਿਰੋਧੀ ਧਿਰ ਦੇ ਨੇਤਾ ਹਨ। ਉਨ੍ਹਾਂ ਦਾ ਜਨਮ 10 ਫਰਵਰੀ 1974 ਨੂੰ ਸ. ਮੇਹਰ ਸਿੰਘ ਅਤੇ ਸ੍ਰੀਮਤੀ ਮਨਜੀਤ ਕੌਰ ਦੇ ਘਰ ਧੂਰੀ ਸਬ-ਡਿਵੀਜ਼ਨ ਦੇ ਪਿੰਡ ਚੀਮਾ ਵਿੱਚ ਹੋਇਆ, ਉਹ 5 ਭੈਣ-ਭਰਾ, 2 ਭਰਾ ਅਤੇ 3 ਭੈਣਾਂ ਹਨ। ਮੌਜੂਦਾ ਸਮੇਂ ਉਹ ਆਪਣੀ ਪਤਨੀ ਅਤੇ 3 ਸਾਲ ਦੀ ਕੁੜੀ ਨਾਲ ਸੰਗਰੂਰ ਵਿੱਚ ਰਹਿੰਦੇ ਹਨ। ਉਹ ਵਿਧਾਨ ਸਭਾ ਹਲਕਾ ਦਿੜ੍ਹਬਾ (ਸੰਗਰੂਰ) ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ (AAP MLA) ਹਨ। 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਉਹ AAP ਸ਼ਾਮਲ ਹੋ ਗਏ ਸਨ ਅਤੇ ਦਿੜ੍ਹਬਾ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਦੇ ਪ੍ਰਸਿੱਧ ਪੰਜਾਬੀ ਕਬੱਡੀ ਖਿਡਾਰੀ ਗੁਲਜ਼ਾਰ ਸਿੰਘ ਮੂਨਕ ਅਤੇ ਕਾਂਗਰਸ ਦੇ ਅਜਾਇਬ ਸਿੰਘ ਰਟੋਲਾਂ ਵਿਰੁੱਧ ਚੋਣ ਜਿੱਤੇ। ਜੁਲਾਈ 2018 ਵਿੱਚ ਪਾਰਟੀ ਨੇ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦਾ ਵਿਰੋਧੀ ਧਿਰ ਦਾ ਨੇਤਾ (Leader of the Opposition Punjab Assambley) ਨਿਯੁਕਤ ਕੀਤਾ। ਹਰਪਾਲ ਚੀਮਾ (Harpal Cheema) ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐਲਐਲਬੀ ਦੀ ਪੜ੍ਹਾਈ ਕੀਤੀ ਹੈ। ਉਹ ਕਾਨੂੰਨ ਦੀ ਪੜ੍ਹਾਈ ਦੌਰਾਨ ਕੁਝ ਖੱਬੇ-ਪੱਖੀ ਵਿਦਿਆਰਥੀ ਸੰਗਠਨਾਂ ਦੇ ਮੈਂਬਰ ਵਜੋਂ ਵਿਦਿਆਰਥੀ ਰਾਜਨੀਤੀ ਵਿੱਚ ਵੀ ਸਰਗਰਮ ਰਹੇ ਸਨ। 2014 ਵਿੱਚ ਸੰਗਰੂਰ ਬਾਰ ਐਸੋਸੀਏਸ਼ਨ ਦੀ ਅਗਵਾਈ ਵੀ ਕੀਤੀ। ਇੱਕ ਵਕੀਲ ਵਜੋਂ, ਉਹ 2016 ਵਿੱਚ ਮਲੇਰਕੋਟਲਾ ਵਿੱਚ ਕੁਰਾਨ ਦੀ ਬੇਅਦਬੀ ਦੇ ਦੋਸ਼ਾਂ ਨੂੰ ਲੈ ਕੇ ਜ਼ਿਲ੍ਹਾ ਅਦਾਲਤਾਂ ਵਿੱਚ 'ਆਪ' ਦੇ ਦਿੱਲੀ ਵਿਧਾਇਕ ਨਰੇਸ਼ ਯਾਦਵ ਦਾ ਕੇਸ ਵੀ ਲੜਿਆ ਸੀ।

harpal-cheema News in Punjabi

 

LIVE NOW