HOME » manoharlal khattar
Manoharlal Khattar

Manoharlal Khattar

ਮਨੋਹਰ ਲਾਲ ਖੱਟਰ (Manohar Lal Khattar) ਦਾ ਜਨਮ 5 ਮਈ, 1954 (Manohar Lal Khattar Birthday) ਨੂੰ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੀ ਮਹਿਮ ਤਹਿਸੀਲ ਦੇ ਨਿੰਦਾ ਪਿੰਡ ਵਿੱਚ ਇੱਕ ਪੰਜਾਬੀ ਹਿੰਦੂ ਪਰਿਵਾਰ ਵਿੱਚ ਹੋਇਆ। ਉਨ੍ਹਾਂ ਨੇ ਪੰਡਿਤ ਨੇਕੀ ਰਾਮ ਸ਼ਰਮਾ ਸਰਕਾਰੀ ਕਾਲਜ, ਰੋਹਤਕ ਤੋਂ ਦਸਵੀਂ ਕੀਤੀ ਹੈ। ਉਪਰੰਤ ਉਹ ਦਿੱਲੀ ਆ ਗਏ ਅਤੇ ਇਥੇ ਦਿੱਲੀ ਯੂਨੀਵਰਸਿਟੀ ਤੋਂ ਆਪਣੀ ਬੈਚਲਰ ਡਿਗਰੀ ਪੂਰੀ ਕਰਦੇ ਹੋਏ ਸਦਰ ਬਾਜ਼ਾਰ ਦੇ ਨੇੜੇ ਇੱਕ ਦੁਕਾਨ ਚਲਾਈ। ਖੱਟਰ ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਮੈਂਬਰ ਹਨ, ਜਿਨ੍ਹਾਂ ਨੇ 1994 ਵਿੱਚ ਭਾਜਪਾ ਵਿੱਚ ਸ਼ਮੂਲੀਅਤ ਤੋਂ ਪਹਿਲਾਂ 14 ਸਾਲ ਇੱਕ ਫੁੱਲ-ਟਾਈਮ ਪ੍ਰਚਾਰਕ ਵਜੋਂ ਕੰਮ ਕੀਤਾ। ਉਹ ਹਰਿਆਣਾ ਵਿਧਾਨ ਸਭਾ (Haryana Vidhan Sabha) ਵਿੱਚ ਕਰਨਾਲ ਹਲਕੇ ਦੀ ਪ੍ਰਤੀਨਿਧਤਾ ਕਰਦੇ ਹਨ। 2000 ਤੋਂ 2014 ਦੌਰਾਨ ਉਹ ਹਰਿਆਣਾ ਵਿੱਚ ਭਾਜਪਾ ਦੇ ਜਥੇਬੰਦਕ ਜਨਰਲ ਸਕੱਤਰ ਸਨ। 2014 ਦੀਆਂ ਲੋਕ ਸਭਾ ਚੋਣਾਂ ਲਈ ਉਹ ਭਾਜਪਾ ਦੀ ਹਰਿਆਣਾ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਨ। ਉਪਰੰਤ ਉਹ ਭਾਜਪਾ ਦੀ ਕੌਮੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਬਣੇ। ਉਹ ਹਰਿਆਣਾ ਵਿਧਾਨ ਸਭਾ ਚੋਣ 2014 ਵਿੱਚ ਭਾਜਪਾ ਦੀ ਜਿੱਤ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ (Haryana CM Khattar) ਹਨ। ਉਨ੍ਹਾਂ ਨੇ ਦੂਜੀ ਵਾਰ 27 ਅਕਤੂਬਰ 2019 ਨੂੰ ਹਰਿਆਣਾ ਵਿਧਾਨ ਸਭਾ ਚੋਣ ਤੋਂ ਬਾਅਦ ਜਨਨਾਇਕ ਜਨਤਾ ਪਾਰਟੀ ਨਾਲ ਮਿਲ ਕੇ ਸਰਕਾਰ ਬਣਾਈ ਅਤੇ ਦੂਜੀ ਵਾਰ ਮੁੱਖ ਮੰਤਰੀ ਬਣੇ। ਦੁਸ਼ਯੰਤ ਚੌਟਾਲਾ ਨੇ ਗਠਜੋੜ ਕਰਨ ਤੋਂ ਬਾਅਦ ਉਨ੍ਹਾਂ ਦੇ ਨਾਲ ਡਿਪਟੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।

manoharlal-khattar - All Results

 

LIVE NOW