HOME » Top Videos » Corona Virus
Share whatsapp

COVID-19: ਅੰਮ੍ਰਿਤਸਰ 'ਚ ਕੋਰੋਨਾ ਨਾਲ ਢਾਈ ਮਹੀਨਿਆਂ ਦੇ ਬੱਚੇ ਦੀ ਮੌਤ

Corona Virus | 08:43 PM IST May 21, 2020

ਅੰਮ੍ਰਿਤਸਰ ਵਿਖੇ ਕੋਰੋਨਾ ਨਾਲ ਬੱਚੇ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਢਾਈ ਮਹੀਨੇ ਦੇ ਬੱਚੇ ਦੀ ਕੋਰੋਨਾ ਨਾਲ ਮੌਤ ਹੋ ਗਈ। ਮੈਡੀਕਲ ਕਾਲਜ ਦੇ ਮੈਡੀਕਲ ਸੁਪਰਡੈਂਟ ਡਾ. ਰਮਨ ਨੇ ਇਹ ਪੁਸ਼ਟੀ ਕੀਤੀ। ਉਨ੍ਹਾਂ ਜਾਣਕਾਰੀ ਦਿੰਦਿਆ ਦੱਸਿਆ ਕਿ ਅੰਮ੍ਰਿਤਸਰ ਦੇ ਨਵੀਂ ਆਬਾਦੀ ਦਾ ਵਸਨੀਕ ਬੱਚੇ ਦੀ ਬੀਤੀ ਸ਼ਾਮ ਤੋਂ ਬੱਚੇ ਦੀ ਜ਼ਿਆਦਾ ਤਬੀਅਤ ਖਰਾਬ ਹੋ ਗਈ ਸੀ। ਉਸ ਨੂੰ 18 ਮਈ ਨੂੰ ਸਾਂਹ ਲੈਣ ਵਿਚ ਤਕਲੀਫ ਤੋਂ ਬਾਅਦ ਹਸਪਤਾਲ ਵਿਚ ਭਰਤੀ ਕਰਵਾਇਆ ਸੀ। ਜਦੋਂ ਬੱਚੇ ਦਾ ਟੈਸਟ ਕਰਵਾਇਆ ਤਾਂ ਉਹ ਕੋਰੋਨਾ ਪਾਜੀਟਿਵ ਮਿਲਿਆ। ਉਨ੍ਹਾਂ ਦੱਸਿਆ ਕਿ ਬੱਚੇ ਦੇ ਮਾਪਿਆਂ ਦਾ ਵੀ ਟੈਸਟ ਜਾਵੇਗਾ।

 

SHOW MORE
corona virus btn
corona virus btn
Loading