HOME » Top Videos » World
Share whatsapp

ਪਾਕਿ 'ਚ ਭੂਚਾਲ ਦੀ ਤਬਾਹੀ ਦਾ ਦਿਲ ਕੰਬਾਊ ਵੀਡੀਓ ਆਇਆ ਸਾਹਮਣੇ

World | 01:25 PM IST Sep 25, 2019

ਭੂਚਾਲ ਕਾਰਨ ਪਾਕਿਸਤਾਨ ਵਿਚ 26 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ ਤੇ 300 ਤੋਂ ਵੱਧ ਜ਼ਖ਼ਮੀ ਹੋਏ ਹਨ। ਇਕਦਮ ਆਈ ਇਸ ਆਫ਼ਤ ਦੀਆਂ ਕੁਝ ਦਿਲ ਦਹਿਲਾਉਣ ਵਾਲੀਆਂ ਵੀਡੀਓ ਸਾਹਮਣੇ ਆਈਆਂ ਹਨ।
ਵੀਡੀਓ ਵਿਚ ਦਿੱਸ ਰਿਹਾ ਹੈ ਕਿ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਦਾ ਮੌਕਾ ਨਹੀਂ ਦਿੱਤਾ। ਭੱਜਦੇ ਹੋਏ ਲੋਕ ਮਲਬੇ ਥੱਲੇ ਦੱਬੇ ਗਏ।

ਪਾਕਿਸਤਾਨ ਦੇ ਮੌਸਮ ਵਿਭਾਗ ਅਨੁਸਾਰ ਭੂਚਾਲ ਦੀ ਤੀਬਰਤਾ 5.8 ਸੀ ਜਦਕਿ ਵਿਗਿਆਨ ਮੰਤਰੀ ਫਵਾਦ ਚੌਧਰੀ ਨੇ ਦੱਸਿਆ ਕਿ ਭੂਚਾਲ ਦੀ ਤੀਬਰਤਾ 7.1 ਸੀ। ਖੇਤਰ ਵਿੱਚ ਸਥਿਤ ਮਸਜਿਦ ਦੇ ਕੁਝ ਹਿੱਸਾ ਵੀ ਡਿੱਗ ਗਏ ਹਨ। ਮਕਬੂਜ਼ਾ ਕਸ਼ਮੀਰ ਦੇ ਸਾਰੇ ਹਸਪਤਾਲਾਂ ਵਿੱਚ ਐਮਰਜੈਂਸੀ ਐਲਾਨ ਦਿੱਤੀ ਗਈ ਹੈ। ਟੀਵੀ ਚੈਨਲਾਂ ’ਤੇ ਭੂਚਾਲ ਕਾਰਨ ਮੀਰਪੁਰ ਦੀਆਂ ਸੜਕਾਂ ’ਤੇ ਹਾਦਸਾਗ੍ਰਸਤ ਹੋਏ ਵਾਹਨ ਅਤੇ ਜ਼ਮੀਨ ਵਿੱਚ ਪਈਆਂ ਤਰੇੜਾਂ ਦਿਖਾਈਆਂ ਜਾ ਰਹੀਆਂ ਹਨ। ਪਾਕਿਸਤਾਨ ਦੇ ਪੇਸ਼ਾਵਰ, ਰਾਵਲਪਿੰਡੀ, ਲਾਹੌਰ, ਕੋਹਾਟ, ਚਾਰਸੱਦਾ, ਕਸੂਰ, ਗੁਜਰਾਤ, ਸਿਆਲਕੋਟ, ਮੁਲਤਾਨ ਅਤੇ ਐਬਟਾਬਾਦ ਆਦਿ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

SHOW MORE