HOME » Top Videos » World
Share whatsapp

ਕ੍ਰਿਕਟ ਮੈਚ ਦੌਰਾਨ ਨਾਅਰੇਬਾਜ਼ੀ ਕਰਨ ਵਾਲੇ ਖਾਲਿਸਤਾਨ ਹਮਾਇਤੀਆਂ ਨੂੰ ਲਾਈਆਂ ਹੱਥਕੜੀਆਂ

World | 01:27 PM IST Jul 10, 2019

ਕ੍ਰਿਕਟ ਵਿਸ਼ਵ ਕੱਪ 2019 ਦੇ ਭਾਰਤ ਤੇ ਨਿਊਜ਼ੀਲੈਂਡ ਦੇ ਮਾਨਚੈਸਟਰ ਵਿਚ ਮੈਚ ਦੌਰਾਨ ਉਸ ਸਮੇਂ ਮਾਹੌਲ ਤਣਾਅ ਵਾਲਾ ਬਣ ਗਿਆ ਜਦੋਂ ਕੁਝ ਖਾਲਿਸਤਾਨ ਹਮਾਇਤੀਆਂ ਨੇ ਭਾਰਤ ਵਿਰੋਧੀ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਪੁਲਿਸ ਨੇ ਕੁਝ ਲੋਕਾਂ ਨੂੰ ਹਿਰਾਸਤ ਵਿਚ ਲੈ ਲਿਆ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਕੁਝ ਦੇਰ ਬਾਅਦ ਇਨ੍ਹਾਂ ਨੂੰ ਛੱਡ ਦਿੱਤਾ ਗਿਆ। ਇਸ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ। ਇਨ੍ਹਾਂ ਲੋਕਾਂ ਨੇ ਸਿੱਖ ਰੈਫਰੈਂਡਮ 20-20 ਦੀਆਂ ਟੀ-ਸ਼ਰਟਾਂ ਪਾਈਆਂ ਹੋਈਆਂ ਸਨ। ਇਹ ਲੋਕ ਨਾਅਰੇਬਾਜ਼ੀ ਕਰ ਕੇ ਸਿੱਖਾਂ ਲਈ ਵੱਖਰੇ ਰਾਜ ਦੀ ਮੰਗ ਕਰ ਰਹੇ ਸਨ।

SHOW MORE