HOME » Videos » International
Share whatsapp

ਦਸਤਾਰ ਲਈ ਲੰਬੀ ਲੜਾਈ ਲੜਨ ਵਾਲੇ ਗੁਰਿੰਦਰ ਸਿੰਘ ਨੂੰ ਅਮਰੀਕੀ ਮੈਗਜ਼ੀਨ ਕਰੇਗੀ ਸਨਮਾਨਿਤ

International | 10:00 AM IST Jan 05, 2019

ਹਰਿਆਣਾ ਦੇ ਅੰਬਾਲਾ ਦੇ ਪਿੰਡ ਅਧੋਈ ਦੇ ਗੁਰਿੰਦਰ ਸਿੰਘ ਖਾਲਸਾ ਨੂੰ ਸਾਲ 2007 ਦੌਰਾਨ ਨਿਊਯਾਰਕ ਦੇ ਬਫ਼ਲੋ ਨਾਇਗਰਾ ਕੌਮਾਂਤਰੀ ਹਵਾਈ ਅੱਡੇ 'ਤੇ ਪੱਗ ਬੰਨ੍ਹੀ ਹੋਣ ਕਰਕੇ ਉੱਥੋਂ ਜ਼ਬਰੀ ਹਟਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਕਰਮੀਆਂ ਨਾਲ ਹੱਥੋਪਾਈ ਵੀ ਹੋਈ ਸੀ। ਖ਼ਾਲਸਾ ਨੇ ਜਹਾਜ਼ ਚੜ੍ਹਨ ਤੋਂ ਇਨਕਾਰ ਕਰ ਦਿੱਤਾ ਸੀ ਤੇ ਅਮਰੀਕਾ ਵਿੱਚ ਦਸਤਾਰ ਦੇ ਵੱਕਾਰ ਦੀ ਬਹਾਲੀ ਲਈ ਲੰਮੀ ਲੜਾਈ ਲੜਨ ਦਾ ਫੈਸਲਾ ਕੀਤਾ।

ਸਾਲ 2007 ਵਿੱਚ ਹੋਈ ਇਸ ਘਟਨਾ ਉਪਰੰਤ ਅਮਰੀਕਾ ਨੇ ਸਿੱਖਾਂ ਨੂੰ ਪਗੜੀ ਸਮੇਤ ਹਵਾਈ ਸਫ਼ਰ ਕਰਨ ਤੋਂ ਵੀ ਛੋਟ ਦਿੱਤੀ ਸੀ। ਦਰਅਸਲਲ ਅਮਰੀਕੀ ਨਿਯਮਾਂ ਮੁਤਾਬਕ ਜੇਕਰ 20,000 ਲੋਕਾਂ ਦਾ ਸਮਰਥਨ ਮਿਲਦਾ ਹੈ ਤਾਂ ਪੱਗ ਉਤਾਰ ਕੇ ਜਾਂਚ ਕਰਨ ਵਾਲਾ ਨਿਯਮ ਹਟਾ ਦੇਣਗੇ ਪਰ ਖ਼ਾਲਸਾ ਨੇ 67,000 ਤੋਂ ਵੀ ਵੱਧ ਲੋਕਾਂ ਦੀ ਹਮਾਇਤ ਹਾਸਲ ਕੀਤੀ। ਫਿਰ ਅਮਰੀਕਾ ਨੂੰ ਵੀ ਉਨ੍ਹਾਂ ਅੱਗੇ ਝੁਕਣਾ ਪਿਆ ਤੇ ਸਿੱਖਾਂ ਨੂੰ ਦਸਤਾਰ ਸਮੇਤ ਸਫ਼ਰ ਕਰਨ ਦੀ ਖੁੱਲ੍ਹ ਮਿਲੀ।ਹੁਣ ਖ਼ਾਲਸਾ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਅਮਰੀਕੀ ਮੈਗ਼ਜ਼ੀਨ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕਰਨ ਜਾ ਰਹੀ ਹੈ।

 

SHOW MORE