HOME » Top Videos » World
Share whatsapp

ਇਮਰਾਨ ਖਾਨ ਵੱਲੋਂ ਸਿੱਖ ਸੰਗਤ ਨੂੰ ਵੱਡਾ ਤੋਹਫਾ

World | 05:37 PM IST Oct 28, 2019

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਨਨਕਾਣਾ ਸਾਹਿਬ ਵਿਖੇ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਇਮਰਾਨ ਖਾਨ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਅਤੇ ਨਨਕਾਣਾ ਸਾਹਿਬ ਦੋਵੇਂ ਹੀ ਸਿੱਖ ਸੰਗਤ ਲਈ ਮਹੱਤਵਪੂਰਨ ਅਸਥਾਨ ਹਨ। ਉਨ੍ਹਾਂ ਕਿਹਾ ਕਿ ਰਿਸ਼ਤੇ ਕਿੰਨੇ ਵੀ ਤਣਾਅਪੂਰਨ ਹੋਣ, ਅਸੀਂ ਸਿੱਖਾਂ ਨੂੰ ਇੱਥੇ ਆਉਣ ਤੋਂ ਕਦੇ ਨਹੀਂ ਰੋਕਾਂਗੇ।

ਪਾਕਿਸਤਾਨ ਵੱਲੋਂ ਇਹ ਉਪਰਾਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੀਤਾ ਗਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਪਾਕਿਸਤਾਨ ਪੰਜਾਬ ਦੇ ਨਨਕਾਣਾ ਸਾਹਿਬ ਹੋਇਆ ਸੀ, ਜਿੱਥੇ ਦੁਨੀਆਂ ਭਰ ਤੋਂ ਸਿੱਖ ਸੰਗਤ ਨਤਮਸਤਕ ਹੋਣ ਲਈ ਜਾਂਦੀ ਹੈ। ਇਸ ਮੌਕੇ ਖਾਨ ਨੇ ਕਰਤਾਰਪੁਰ ਲਾਂਘੇ ਦਾ ਵਿਰੋਧ ਕਰਨ ਵਾਲੇ ਵਿਰੋਧੀ ਧਿਰ ਦੇ ਆਗੂਆਂ ਨੂੰ ਠੋਕਵਾਂ ਜਵਾਬ ਵੀ ਦਿੱਤਾ। ਉਨ੍ਹਾਂ ਕਿਹਾ ਕਿ ਉਹ (ਵਿਰੋਧੀ) ਇਹੀ  ਤਰਕ ਦੇ ਰਹੇ ਹਨ ਕਿ ਭਾਰਤ ਕਸ਼ਮੀਰੀਆਂ ਨਾਲ ਧੱਕਾ ਕਰ ਰਿਹਾ ਹੈ, ਇਸ ਲ਼ਈ ਲਾਂਘਾ ਨਹੀਂ ਖੁੱਲ੍ਹਣਾ ਚਾਹੀਦਾ ਪਰ ਉਹ ਖਰਾਬ ਸਬੰਧਾਂ ਦੇ ਬਾਵਜੂਦ ਸਿੱਖਾਂ ਨੂੰ ਇਥੇ ਆਉਣ ਉਤੇ ਜੀ ਆਇਆਂ ਆਖਣਗੇ।

SHOW MORE